ਸਾਬਕਾ ਕਾਂਗਰਸ MLA ਅੰਗਦ ਸੈਣੀ ਹਾ.ਦ.ਸੇ ਦੇ ਸ਼ਿਕਾਰ, ਹਾਲਤ ਗੰ,ਭੀ.ਰ
ਨਵਾਂਸ਼ਹਿਰ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਅੰਗਦ ਸਿੰਘ ਮੰਗਲਵਾਰ ਸਵੇਰੇ ਹਾਦਸੇ ਦਾ ਸ਼ਿਕਾਰ ਹੋ ਗਏ। ਅੰਗਦ ਸੈਣੀ ਨੂੰ ਗੰਭੀਰ ਹਾਲਤ ‘ਚ ਮੋਹਾਲੀ ਦੇ ਮੈਕਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਉਸ ਦੀ ਐਕਸਯੂਵੀ ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਜਾਣਕਾਰੀ ਅਨੁਸਾਰ ਉਨ੍ਹਾਂ ਦਾ ਹਾਦਸਾ ਨਵਾਂਸ਼ਹਿਰ ਦੇ ਪਿੰਡ ਕਾਠਗੜ੍ਹ ਅਤੇ ਟੋਂਸਾ ਨੇੜੇ ਵਾਪਰਿਆ।
ਉਹ ਨਵਾਂ ਸ਼ਹਿਰ ਤੋਂ ਚੰਡੀਗੜ੍ਹ ਵੱਲ ਜਾ ਰਹੇ ਸਨ। ਇਸ ਦੌਰਾਨ ਤੇਜ਼ ਰਫਤਾਰ ਨਾਲ ਉਸ ਦੀ ਕਾਰ ਇਕ ਐਂਬੂਲੈਂਸ ਨਾਲ ਜਾ ਟਕਰਾਈ ਅਤੇ ਡਿਵਾਈਡਰ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਸਥਾਨਕ ਲੋਕਾਂ ਦੀ ਮਦਦ ਨਾਲ ਤੁਰੰਤ ਐਂਬੂਲੈਂਸ ਬੁਲਾਈ ਗਈ। ਜਿਸ ਤੋਂ ਬਾਅਦ ਅੰਗਦ ਨੂੰ ਮੋਹਾਲੀ ਦੇ ਮੈਕਸ ਹਸਪਤਾਲ ‘ਚ ਸ਼ਿਫਟ ਕਰ ਦਿੱਤਾ ਗਿਆ ਹੈ। ਹਾਦਸੇ ਕਾਰਨ ਉਸ ਦੇ ਸਰੀਰ ‘ਤੇ ਕਾਫੀ ਸੱਟਾਂ ਲੱਗੀਆਂ ਹਨ। ਫਿਲਹਾਲ ਉਸਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।