ਜੇਕਰ ਤੁਹਾਡੇ ਕੋਲ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਹੈ ਤਾਂ ਉਸ ਨੂੰ ਤੁਰੰਤ ਪੂਰਾ ਕਰੋ। ਕੱਲ ਯਾਨੀ ਸ਼ੁੱਕਰਵਾਰ ਨੂੰ ਬੈਂਕ ਬੰਦ ਰਹਿਣਗੇ। ਇਸ ਸਮੇਂ ਦੌਰਾਨ ਤੁਹਾਡੇ ਮਹੱਤਵਪੂਰਨ ਕੰਮ ਅਟਕ ਸਕਦੇ ਹਨ। ਦਰਅਸਲ 29 ਮਾਰਚ 2024 ਨੂੰ ਸੂਬੇ ਭਰ ਵਿਚ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। ਦਰਅਸਲ ਸੂਬਾ ਸਰਕਾਰ ਨੇ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਗੁੱਡ ਫਰਾਈਡੇ ਨੂੰ ਵੀ ਥਾਂ ਦਿੱਤੀ ਹੈ। ‘ਗੁੱਡ ਫਰਾਈਡੇ’ ਦੇ ਮੌਕੇ ’ਤੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ।