ਗੁਰਦਾਸਪੁਰ ਦੇ ਨਾਲ ਲੱਗਦੇ ਪਿੰਡਾਂ ‘ਚ ਅਲਰਟ: ਪਠਾਨਕੋਟ ‘ਚ ਦੇਖੇ ਗਏ ਸ਼ੱਕੀ ਵਿਅਕਤੀਆਂ ਦੇ ਸਕੈਚ ਜਾਰੀ
1 min read

ਗੁਰਦਾਸਪੁਰ ਦੇ ਨਾਲ ਲੱਗਦੇ ਪਿੰਡਾਂ ‘ਚ ਅਲਰਟ: ਪਠਾਨਕੋਟ ‘ਚ ਦੇਖੇ ਗਏ ਸ਼ੱਕੀ ਵਿਅਕਤੀਆਂ ਦੇ ਸਕੈਚ ਜਾਰੀ

ਪਿਛਲੇ ਦਿਨੀਂ ਪਠਾਨਕੋਟ ਦੇ ਪਿੰਡ ਮਾਮੂਨ ਵਿੱਚ ਸੱਤ ਸ਼ੱਕੀ ਵਿਅਕਤੀ ਦੇਖੇ ਜਾਣ ਅਤੇ ਪੁਲੀਸ ਵੱਲੋਂ ਸਕੈੱਚ ਜਾਰੀ ਕੀਤੇ ਜਾਣ ਤੋਂ ਬਾਅਦ ਗੁਰਦਾਸਪੁਰ ਪੁਲੀਸ ਨੇ ਵੀ ਪਾਕਿਸਤਾਨ ਨਾਲ ਲੱਗਦੇ ਪਿੰਡਾਂ ਨੂੰ ਅਲਰਟ ਕਰ ਦਿੱਤਾ ਹੈ। ਦੱਸ ਦੇਈਏ ਕਿ ਬੀਤੇ ਦਿਨ ਇੱਕ ਔਰਤ ਨੇ ਸੱਤ ਸ਼ੱਕੀ ਲੋਕਾਂ ਨੂੰ ਦੇਖਿਆ ਸੀ। ਇਨ੍ਹਾਂ ਲੋਕਾਂ ਨੇ ਔਰਤ ਤੋਂ ਪਾਣੀ ਮੰਗਿਆ ਸੀ। ਜਿਸ ਤੋਂ ਬਾਅਦ ਗੁਰਦਾਸਪੁਰ ਜ਼ਿਲ੍ਹਾ ਪੁਲਿਸ ਵੀ ਅਲਰਟ ਮੋਡ ‘ਤੇ ਆ ਗਈ ਹੈ। ਸ਼ੱਕੀ ਵਿਅਕਤੀਆਂ ਦੇ ਸਕੈਚ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੇ ਗਏ ਹਨ, ਤਾਂ ਜੋ ਲੋਕ ਇਨ੍ਹਾਂ ਸ਼ੱਕੀਆਂ ਬਾਰੇ ਪੁਲਿਸ ਨੂੰ ਸੂਚਿਤ ਕਰ ਸਕਣ।

ਸ਼ੱਕੀ ਵਿਅਕਤੀਆਂ ਦੇ ਸਕੈਚ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੇ ਗਏ ਹਨ, ਤਾਂ ਜੋ ਲੋਕ ਇਨ੍ਹਾਂ ਸ਼ੱਕੀਆਂ ਬਾਰੇ ਪੁਲਿਸ ਨੂੰ ਜਾਣਕਾਰੀ ਦੇ ਸਕਣ। ਐਸਐਸਪੀ ਨੇ ਦੱਸਿਆ ਕਿ ਸਰਹੱਦੀ ਖੇਤਰ ਦੇ ਆਲੇ-ਦੁਆਲੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਕੋਈ ਸ਼ੱਕੀ ਵਸਤੂ ਜਾਂ ਵਿਅਕਤੀ ਨਜ਼ਰ ਆਉਂਦਾ ਹੈ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ।