ਭਾਜਪਾ ਉਮੀਦਵਾਰ IAS ਪਰਮਪਾਲ ਦੀਆਂ ਵਧੀਆਂ ਮੁਸ਼ਕਲਾਂ! ਤੁਰੰਤ ਡਿਊਟੀ ਜੁਆਇਨ ਕਰਨ ਦੇ ਮਿਲੇ ਨਿਰਦੇਸ਼
1 min read

ਭਾਜਪਾ ਉਮੀਦਵਾਰ IAS ਪਰਮਪਾਲ ਦੀਆਂ ਵਧੀਆਂ ਮੁਸ਼ਕਲਾਂ! ਤੁਰੰਤ ਡਿਊਟੀ ਜੁਆਇਨ ਕਰਨ ਦੇ ਮਿਲੇ ਨਿਰਦੇਸ਼

ਬਠਿੰਡਾ ਤੋਂ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਪਰਮਪਾਲ ਕੌਰ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਪੰਜਾਬ ਸਰਕਾਰ ਦੇ ਹੁਕਮਾਂ ਦੇ ਬਾਵਜੂਦ ਵੀ.ਆਰ.ਐਸ. ਦੀ ਅਰਜ਼ੀ ਕੇਂਦਰ ਤੋਂ ਮਨਜ਼ੂਰ ਕਰਵਾ ਕੇ ਭਾਜਪਾ ਉਮੀਦਵਾਰ ਬਣੀ ਪਰਮਪਾਲ ਕੌਰ ਨੂੰ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਤੁਰੰਤ ਡਿਊਟੀ ਜੁਆਇਨ ਕਰਨ ਲਈ ਕਿਹਾ ਹੈ। ਸਰਕਾਰ ਇਸ ਮਾਮਲੇ ਵਿੱਚ ਜਲਦੀ ਹੀ ਕੇਂਦਰ ਨੂੰ ਪੱਤਰ ਲਿਖੇਗੀ। ਪੰਜਾਬ ਸਰਕਾਰ ਨੇ ਨੋਟਿਸ ਪੀਰੀਅਡ ਨੂੰ ਆਧਾਰ ਬਣਾਇਆ ਹੈ।

ਵਰਨਣਯੋਗ ਹੈ ਕਿ ਪਰਮਪਾਲ ਕੌਰ ਸਿੱਧੂ ਅਕਾਲੀ ਦਲ ਦੇ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਹੈ। ਸਰਕਾਰ ਵੱਲੋਂ ਉਨ੍ਹਾਂ ਨੂੰ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਪ੍ਰਸੋਨਲ ਵਿਭਾਗ ਅਨੁਸਾਰ ਉਨ੍ਹਾਂ ਦਾ ਨੌਕਰੀ ਛੱਡਣ ਦਾ ਤਿੰਨ ਮਹੀਨਿਆਂ ਦਾ ਨੋਟਿਸ ਪੀਰੀਅਡ ਮੁਆਫ਼ ਨਹੀਂ ਕੀਤਾ ਗਿਆ ਹੈ।