ਸਿਕੰਦਰ ਸਿੰਘ ਮਲੂਕਾ ਦੀ ਨੂੰਹ ਨੇ IAS ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਇਸ ਪਾਰਟੀ ਵੱਲੋਂ ਲੜ ਸੱਕਦੇ ਨੇ ਚੋਣ
ਆਗਾਮੀ ਲੋਕ ਸਭਾ ਚੋਣਾਂ ਦੌਰਾਨ ਸਿਆਸੀ ਉਥਲ-ਪੁਥਲ ਲਗਾਤਾਰ ਜਾਰੀ ਹੈ।ਇਸ ਵਿਚਾਲੇ ਇਕ ਹੋਰ ਖ਼ਬਰ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਸਿੱਧੂ, ਜੋ ਕਿ ਆਈ.ਏ.ਐੱਸ. ਅਫ਼ਸਰ ਸਨ, ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਹ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਉਮੀਦਵਾਰ ਹੋ ਸਕਦੇ ਹਨ।
ਮੀਡਿਆ ਰਿਪੋਰਟਾਂ ਮੁਤਾਬਕ ਪਰਮਪਾਲ ਕੌਰ ਭਾਜਪਾ ਦੇ ਸੰਪਰਕ ਵਿੱਚ ਹਨ। ਭਾਜਪਾ ਉਨ੍ਹਾਂ ਨੂੰ ਬਠਿੰਡਾ ਲੋਕ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਐਲਾਨ ਸਕਦੀ ਹੈ। ਭਾਜਪਾ ਪਿਛਲੇ ਕੁਝ ਸਮੇਂ ਤੋਂ ਮਲੂਕਾ ਪਰਿਵਾਰ ਦੇ ਸੰਪਰਕ ਵਿੱਚ ਹੈ ਅਤੇ ਉਨ੍ਹਾਂ ਨੂੰ ਬਠਿੰਡਾ ਤੋਂ ਟਿਕਟ ਦੇਣ ਦੀ ਪੇਸ਼ਕਸ਼ ਕਰ ਰਹੀ ਹੈ। ਇਸ ਸਮੇਂ ਪਰਮਪਾਲ ਕੌਰ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੀ ਮੈਨੇਜਿੰਗ ਡਾਇਰੈਕਟਰ ਵਜੋਂ ਤਾਇਨਾਤ ਸਨ। ਪਰਪਾਲ ਕੌਰ ਨੇ ਆਪਣਾ ਅਸਤੀਫਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਭੇਜ ਦਿੱਤਾ ਹੈ। ਜੇਕਰ ਮੁੱਖ ਮੰਤਰੀ ਭਗਵੰਤ ਮਾਨ ਅਸਤੀਫਾ ਪ੍ਰਵਾਨ ਕਰ ਲੈਂਦੇ ਹਨ ਤਾਂ ਇਸ ਨੂੰ ਕੇਂਦਰੀ ਪ੍ਰਸੋਨਲ ਅਤੇ ਟਰੇਨਿੰਗ ਵਿਭਾਗ ਨੂੰ ਭੇਜ ਦਿੱਤਾ ਜਾਵੇਗਾ।