ਕਾਉਂਸਲ ਫਾਰ ਦਿ ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮੀਨੇਸ਼ਨ (CISCE) ਵੱਲੋਂ 10ਵੀਂ, 12ਵੀਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਅੱਜ ਐਲਾਨੇ ਜਾਣਗੇ । ਬੋਰਡ ਨੇ ਨਤੀਜਾ ਘੋਸ਼ਿਤ ਕਰਨ ਦੀ ਮਿਤੀ ਅਤੇ ਸਮੇਂ ਦਾ ਐਲਾਨ ਕਰ ਦਿੱਤਾ ਹੈ। CISCE ਬੋਰਡ ਦੇ ਸਕੱਤਰ ਨੇ ਦੱਸਿਆ ਕਿ ICSE 10ਵੀਂ ਜਮਾਤ ਅਤੇ ISC 12ਵੀਂ ਜਮਾਤ ਬੋਰਡ ਪ੍ਰੀਖਿਆਵਾਂ ਦੇ ਨਤੀਜੇ 6 ਮਈ ਨੂੰ ਸਵੇਰੇ 11 ਵਜੇ ਦੇ ਕਰੀਬ ਐਲਾਨੇ ਜਾਣਗੇ। ਇਸ ਲਈ ਜੇਕਰ ਤੁਸੀਂ ਵੀ ਨਤੀਜੇ ਦੀ ਉਡੀਕ ਕਰ ਰਹੇ ਹੋ, ਤਾਂ ਇਹ ਉਡੀਕ ਖਤਮ ਹੋਣ ਵਾਲੀ ਹੈ। ਪ੍ਰੀਖਿਆ ਵਿੱਚ ਸ਼ਾਮਲ ਹੋਏ ਵਿਦਿਆਰਥੀ ਅਧਿਕਾਰਤ ਵੈੱਬਸਾਈਟ cisce.org ਅਤੇ results.cisce.org ‘ਤੇ ਆਪਣੇ ਨਤੀਜੇ ਦੇਖ ਸਕਣਗੇ।