ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ 23 ਉਮੀਦਵਾਰਾਂ ਵੱਲੋਂ ਕੁੱਲ 35 ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ ਗਏ ਹਨ। ਸ਼ੁੱਕਰਵਾਰ ਨੂੰ ਆਖ਼ਰੀ ਦਿਨ 14 ਉਮੀਦਵਾਰਾਂ ਨੇ ਰਿਟਰਨਿੰਗ ਅਫ਼ਸਰ ਕੋਲ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ, ਜਿਨ੍ਹਾਂ ਵਿਚੋਂ 4 ਉਮੀਦਵਾਰਾਂ ਨੇ ਕਵਰਿੰਗ ਉਮੀਦਵਾਰਾਂ ਵਜੋਂ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ। ਵੀਰਵਾਰ ਤਕ 9 ਉਮੀਦਵਾਰਾਂ ਨੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ ਸਨ।
ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ (ਅ. ਜ.) ਦੀ ਜ਼ਿਮਨੀ ਚੋਣ ਲਈ ਹੁਣ ਤੱਕ 23 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਕਾਗਜ਼ ਦਾਖਲ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ 24 ਜੂਨ ਨੂੰ ਨਾਮਜ਼ਦਗੀ ਕਾਗਜ਼ਾਂ ਦੀ ਪੜਤਾਲ ਹੋਵੇਗੀ ਅਤੇ 26 ਜੂਨ ਤੱਕ ਨਾਮਜ਼ਦਗੀ ਕਾਗਜ਼ ਵਾਪਸ ਲਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ 13 ਜੁਲਾਈ ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ।