ਕੇਜਰੀਵਾਲ ਤੇ ਸੀਐਮ ਮਾਨ ਕੱਢਣਗੇ ਰੋਡ ਸ਼ੋਅ, ਪਾਰਟੀ ਉਮੀਦਵਾਰਾਂ ਲਈ ਕਰਨਗੇ ਪ੍ਰਚਾਰ
1 min read

ਕੇਜਰੀਵਾਲ ਤੇ ਸੀਐਮ ਮਾਨ ਕੱਢਣਗੇ ਰੋਡ ਸ਼ੋਅ, ਪਾਰਟੀ ਉਮੀਦਵਾਰਾਂ ਲਈ ਕਰਨਗੇ ਪ੍ਰਚਾਰ

ਲੋਕ ਸਭਾ ਚੋਣਾਂ ਲਈ ਪ੍ਰਚਾਰ ਹੁਣ ਆਪਣੇ ਅੰਤਿਮ ਪੜਾਅ ‘ਤੇ ਪਹੁੰਚ ਗਿਆ ਹੈ, ਜਦੋਂ ਕਿ ਸਾਰੀਆਂ ਪਾਰਟੀਆਂ ਦੇ ਸਟਾਰ ਪ੍ਰਚਾਰਕਾਂ ਨੇ ਵੀ ਚਾਰਜ ਸੰਭਾਲ ਲਿਆ ਹੈ। ਇਸੇ ਲੜੀ ਤਹਿਤ ਅੱਜ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਵੱਖ-ਵੱਖ ਜ਼ਿਲ੍ਹਿਆਂ ਵਿੱਚ ਚੋਣ ਪ੍ਰਚਾਰ ਨੂੰ ਤੇਜ਼ ਕਰਨਗੇ। ਇਸ ਦੌਰਾਨ ਉਹ ਕੋਈ ਵੀ ਜਨਤਕ ਮੀਟਿੰਗ ਨਹੀਂ ਕਰਨਗੇ ਸਗੋਂ ਰੋਡ ਸ਼ੋਅ ਕਰਨਗੇ। ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਸ੍ਰੀ ਮੁਕਤਸਰ ਸਾਹਿਬ ਦੀ ਮੰਡੀ ਗੋਬਿੰਦਗੜ੍ਹ ਅਤੇ ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਰੋਡ ਸ਼ੋਅ ਕਰਨਗੇ।

ਸੀ.ਐਮ.ਭਗਵੰਤ ਮਾਨ ਸ੍ਰੀ ਆਨੰਦਪੁਰ ਸਾਹਿਬ ਹਲਕੇ ਵਿੱਚ ਚੋਣ ਪ੍ਰਚਾਰ ਨੂੰ ਤੇਜ਼ ਕਰਨਗੇ। ਸੀਐਮ ਭਗਵੰਤ ਮਾਨ ਨੇ ਚੋਣਾਂ ਵਿੱਚ 13-0 ਦਾ ਨਾਅਰਾ ਦਿੱਤਾ ਹੈ।ਉਹ ਦੁਪਹਿਰ 3 ਵਜੇ ਨੰਗਲ, ਸ਼ਾਮ 4 ਵਜੇ ਬੱਗਾ ਅਤੇ ਸ਼ਾਮ 5 ਵਜੇ ਬਲਾਚੌਰ ਵਿਖੇ ਰੋਡ ਸ਼ੋਅ ਕਰਨਗੇ। ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਜਿੱਥੇ 3 ਵਜੇ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਚੌਕ ‘ਚ ਰੋਡ ਸ਼ੋਅ ਕਰਨਗੇ, ਉਥੇ ਹੀ 4 ਵਜੇ ਮੰਡੀ ਗੋਬਿੰਦਗੜ੍ਹ ਦੇ ਮੇਨ ਬਾਜ਼ਾਰ ‘ਚ ਰੋਡ ਸ਼ੋਅ ਕਰਨਗੇ।