ਲੋਕਸਭਾ ਚੋਣਾਂ 2024: ਟਿਕਟ ਕੱਟੇ ਜਾਣ ਤੋਂ ਬਾਅਦ ਕਿਰਨ ਖੇਰ ਨੇ ਦਿੱਤਾ ਬਿਆਨ, ਪੜ੍ਹੋ ਕੀ ਕਿਹਾ
ਭਾਜਪਾ ਨੇ ਲੋਕ ਸਭਾ ਚੋਣਾਂ 2024 ਲਈ ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ ਦੀ ਟਿਕਟ ਰੱਦ ਕਰ ਦਿੱਤੀ ਹੈ। ਟਿਕਟ ਕੱਟੇ ਜਾਣ ਤੋਂ ਬਾਅਦ ਹੁਣ ਕਿਰਨ ਖੇਰ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਐਕਸ ‘ਤੇ ਸੰਜੇ ਟੰਡਨ ਨੂੰ ਵਧਾਈ ਦਿੰਦਿਆਂ ਹੋਇਆਂ ਪੋਸਟ ਕੀਤਾ ਹੈ। ਕਿਰਨ ਖੇਰ ਨੇ ਸੰਜੇ ਟੰਡਨ ਨਾਲ ਇੱਕ ਫੋਟੋ ਸਾਂਝੀ ਕਰਦਿਆਂ ਹੋਇਆਂ ਐਕਸ ‘ਤੇ ਪੋਸਟ ਕਰਕੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ। ਕਿਰਨੀ ਖੇਰ ਨੇ ਲਿਖਿਆ, ‘ਭਾਜਪਾ ਵੱਲੋਂ ਸੰਜੇ ਟੰਡਨ ਨੂੰ ਚੰਡੀਗੜ੍ਹ ਹਲਕੇ ਦਾ ਉਮੀਦਵਾਰ ਬਣਾਏ ਜਾਣ ‘ਤੇ ਵਧਾਈ। ਤੁਹਾਨੂੰ ਚੋਣ ਮੁਹਿੰਮ ਲਈ ਵੀ ਸ਼ੁਭਕਾਮਨਾਵਾਂ।
ਜ਼ਿਕਰਯੋਗ ਹੈ ਕਿ ਭਾਰਤੀ ਜਨਤਾ ਪਾਰਟੀ ਨੇ ਬੁੱਧਵਾਰ ਨੂੰ ਪਾਰਟੀ ਦੇ ਚੰਡੀਗੜ੍ਹ ਇਕਾਈ ਦੇ ਸਾਬਕਾ ਪ੍ਰਧਾਨ ਸੰਜੇ ਟੰਡਨ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਤੋਂ ਆਪਣਾ ਲੋਕ ਸਭਾ ਉਮੀਦਵਾਰ ਐਲਾਨ ਦਿੱਤਾ ਹੈ। ਉਨ੍ਹਾਂ ਨੇ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੀ ਕਿਰਨ ਖੇਰ ਦੀ ਥਾਂ ਲਈ ਹੈ।