ਭਾਜਪਾ ਨੇ ਪੰਜਾਬ ਵਿੱਚ ਲੋਕ ਸਭਾ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ਵਿੱਚ 6 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।ਇਨ੍ਹਾਂ ਵਿੱਚ ਜਲੰਧਰ ਤੋਂ ਸੁਸ਼ੀਲ ਰਿੰਕੂ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ, ਪਟਿਆਲਾ ਤੋਂ ਪ੍ਰਨੀਤ ਕੌਰ, ਫਰੀਦਕੋਟ ਤੋਂ ਹੰਸਰਾਜ ਹੰਸ, ਗੁਰਦਾਸਪੁਰ ਤੋਂ ਦਿਨੇਸ਼ ਬੱਬੂ ਅਤੇ ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ ਸ਼ਾਮਲ ਹਨ। ਭਾਜਪਾ ਨੇ ਲੋਕ ਸਭਾ ਚੋਣਾਂ ਲਈ ਪੰਜਾਬ ਤੋਂ 6 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਹ ਪਹਿਲੀ ਵਾਰ ਹੈ ਜਦੋਂ ਭਾਜਪਾ ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ ਇਕੱਲੀ ਚੋਣ ਲੜ ਰਹੀ ਹੈ। ਪਿਛਲੀਆਂ ਚੋਣਾਂ ਭਾਜਪਾ ਅਤੇ ਅਕਾਲੀ ਦਲ ਨੇ ਜਿੱਤੀਆਂ ਸਨ।