ਕਾਂਗਰਸ ਨੇ ਚੰਡੀਗੜ੍ਹ ਤੋਂ ਲੋਕ ਸਭਾ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਸੰਸਦ ਮੈਂਬਰ ਮਨੀਸ਼ ਤਿਵਾੜੀ ਇੱਥੋਂ ਚੋਣ ਲੜਨਗੇ। ਉਹ ਇਸ ਸਮੇਂ ਪੰਜਾਬ ਦੇ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਸਨ। ਕਾਂਗਰਸ ਨੇ ਟਿਕਟ ਦੇ ਦਾਅਵੇਦਾਰ ਸਾਬਕਾ ਮੰਤਰੀ ਪਵਨ ਬਾਂਸਲ ਦੀ ਟਿਕਟ ਰੱਦ ਕਰ ਦਿੱਤੀ ਹੈ। ਜਦਕਿ ਚੰਡੀਗੜ੍ਹ ‘ਚ ਭਾਜਪਾ ਨੇ ਸੰਜੇ ਟੰਡਨ ਨੂੰ ਆਪਣਾ ਉਮੀਦਵਾਰ ਬਣਾਇਆ ਹੈ।
ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਆਪਣੇ ਆਪ ਨੂੰ ਚੰਡੀਗੜ੍ਹ ਦਾ ਸਥਾਨਕ ਦੱਸਦੇ ਹਨ। ਕਿਉਂਕਿ ਉਨ੍ਹਾਂ ਦੇ ਪਿਤਾ ਪੰਜਾਬ ਯੂਨੀਵਰਸਿਟੀ ਵਿੱਚ ਪ੍ਰੋਫੈਸਰ ਅਤੇ ਲੇਖਕ ਰਹਿ ਚੁੱਕੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੀ ਮਾਤਾ ਚੰਡੀਗੜ੍ਹ ਪੀਜੀਆਈ ਦੇ ਡਾਇਰੈਕਟਰ ਰਹਿ ਚੁੱਕੇ ਹਨ। ਉਨ੍ਹਾਂ ਦੀ ਸਾਰੀ ਪੜ੍ਹਾਈ ਚੰਡੀਗੜ੍ਹ ਸ਼ਹਿਰ ਵਿੱਚ ਹੀ ਹੋਈ।ਪਾਰਟੀ ਇਹ ਵੀ ਮਹਿਸੂਸ ਕਰਦੀ ਹੈ ਕਿ ਮਨੀਸ਼ ਤਿਵਾੜੀ ਚੰਡੀਗੜ੍ਹ ਵਿੱਚ ਆਪਣੀ ਪੜ੍ਹਾਈ ਦੌਰਾਨ ਹੋਰਨਾਂ ਪਾਰਟੀਆਂ ਦੇ ਆਗੂਆਂ ਨੂੰ ਮਿਲੇ ਸਨ ਅਤੇ ਉਹ ਉਨ੍ਹਾਂ ਦੇ ਦੋਸਤ ਸਨ। ਇਸ ਲਈ ਚੰਡੀਗੜ੍ਹ ਵਿੱਚ ਤਿਵਾੜੀ ਨੂੰ ਟਿਕਟ ਦੇਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲ ਸਕਦੀ ਹੈ।