ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੰਤਰੀ ਮਨਪ੍ਰੀਤ ਬਾਦਲ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਬਾਦਲ ਨੂੰ ਦਿਲ ਦਾ ਦੌਰਾ ਪਿਆ ਹੈ। ਉਨ੍ਹਾਂ ਨੂੰ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ ਜਿੱਥੇ ਉਹ ICU ‘ਚ ਭਰਤੀ ਹਨ। ਮੀਡਿਆ ਰਿਪੋਰਟਾਂ ਮੁਤਾਬਕ ਉਨ੍ਹਾਂ ਦੇ ਦੋ ਸਟੰਟ ਪਏ ਹਨ ਫਿਲਹਾਲ ਉਹ ਖਤਰੇ ਤੋਂ ਬਾਹਰ ਦੱਸੇ ਜਾ ਰਹੇ ਹਨ। ਉੱਥੇ ਹੀ ਭਰਾ ਦੀ ਹਾਲਤ ਬਾਰੇ ਪਤਾ ਲੱਗਦੇ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੀ ਉਨ੍ਹਾਂ ਦਾ ਹਾਲਚਾਲ ਜਾਨਣ ਹਸਪਤਾਲ ਪਹੁੰਚੇ। ਮਿਲੀ ਜਾਣਕਾਰੀ ਮੁਤਾਬਿਕ 10 ਮਾਰਚ ਨੂੰ ਸਵੇਰ ਦੀ ਸੈਰ ਕਰਦੇ ਸਮੇਂ ਉਨ੍ਹਾਂ ਦੀ ਤਬੀਅਤ ਖਰਾਬ ਹੋ ਗਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮਨਪ੍ਰੀਤ ਬਾਦਲ ਦੀ ਸਿਹਤ ਵਿਗੜਨ ਦੀ ਸੂਚਨਾ ਮਿਲਣ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਹਸਪਤਾਲ ਦੇ ਬਾਹਰ ਪਹੁੰਚ ਗਏ ਹਨ ਉਨ੍ਹਾਂ ਨੂੰ ਮਿਲਣ ਵਾਲਿਆਂ ਦੀ ਕਤਾਰਾਂ ਲੱਗਿਆਂ ਹੋਇਆ ਹਨ ਪਰ ਹਾਲੇ ਡਾਕਟਰ ਕਿਸੇ ਨੂੰ ਮਿਲਣ ਦੀ ਇਜਾਜ਼ਤ ਨਹੀਂ ਦੇ ਰਹੇ ਹਨ।