ਚੰਡੀਗੜ੍ਹ: ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਇੱਕ ਵਾਰ ਫਿਰ ਕ੍ਰਿਕਟ ਮੈਦਾਨ ‘ਚ ਦੇਖੇ ਜਾਣਗੇ। ਉਹ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) 2024 ‘ਚ ਕੁਮੈਂਟਰੀ ਕਰਦੇ ਨਜ਼ਰ ਆਉਣਗੇ। ਇਸ ਦੀ ਸ਼ੁਰੂਆਤ 22 ਮਾਰਚ ਨੂੰ ਹੋਣ ਵਾਲੇ ਪਹਿਲੇ ਮੈਚ ਨਾਲ ਹੋਵੇਗੀ। ਸਟਾਰ ਸਪੋਰਟਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ। ਲਿਖਿਆ- “ਸਰਦਾਰ ਆਫ਼ ਕਮੈਂਟਰੀ ਬਾਕਸ ਈਜ਼ ਬੈਕ”। ਸਿੱਧੂ ਨੇ ਇਹ ਟਵੀਟ ਵੀ ਸਾਂਝਾ ਕੀਤਾ ਹੈ।
ਸਿੱਧੂ ਸ਼ੁੱਕਰਵਾਰ ਨੂੰ ਪੰਜਾਬ ਦੇ ਰਾਜਪਾਲ ਬੀਐੱਲ ਪੁਰੋਹਿਤ ਨੂੰ ਮਿਲਣ ਲਈ ਚੰਡੀਗੜ੍ਹ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਨੇ ਮੀਡੀਆ ਨੂੰ ਦੱਸਿਆ ਕਿ ਉਹ ਇਸ ਵਾਰ ਲੋਕ ਸਭਾ ਚੋਣ ਨਹੀਂ ਲੜਨਗੇ। ਸਿੱਧੂ ਨੇ ਆਖਰੀ ਵਾਰ ਆਈਪੀਐਲ 2018 ਵਿੱਚ ਕੁਮੈਂਟਰੀ ਕੀਤੀ ਸੀ। ਪੰਜਾਬ ਸਰਕਾਰ ਵਿੱਚ ਮੰਤਰੀ ਬਣਨ ਤੋਂ ਬਾਅਦ ਉਹ ਕਮੈਂਟਰੀ ਪੈਨਲ ਤੋਂ ਬਾਹਰ ਹੋ ਗਏ ਸਨ। ਇਸ ਤੋਂ ਬਾਅਦ ਉਸ ਨੇ ਆਪਣੇ ਸਾਰੇ ਟੀਵੀ ਸ਼ੋਅ ਵੀ ਛੱਡ ਦਿੱਤੇ।