ਪੇਪਰ ਲੀਕ ਮਾਮਲੇ ਨੂੰ ਲੈ ਕੇ ਨੈਸ਼ਨਲ ਟੈਸਟਿੰਗ ਏਜੰਸੀ (ਐੱਨ.ਟੀ.ਏ.) ਲਗਾਤਾਰ ਸਵਾਲਾਂ ਦੇ ਘੇਰੇ ‘ਚ ਘਿਰੀ ਹੋਈ ਹੈ। ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਹੋਣ ਦੇ ਨਿੱਤ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਇਸੇ ਨੂੰ ਦੇਖਦੇ ਹੋਏ ਸਰਕਾਰ ਲਗਾਤਾਰ ਸਖ਼ਤ ਫ਼ੈਸਲੇ ਲੈ ਰਹੀ ਹੈ।ਹੁਣ ਸਰਕਾਰ ਨੇ ਇਕ ਹੋਰ ਵੱਡਾ ਫ਼ੈਸਲਾ ਲੈ ਕੇ ਭਲਕੇ ਹੋਣ ਵਾਲੀ NEET-PG ਦੀ ਪ੍ਰੀਖਿਆ ਨੂੰ ਮੁਲਤਵੀ ਕਰ ਦਿੱਤਾ ਹੈ। ਇਸ ਦੀ ਅਗਲੀ ਤਾਰੀਖ਼ ਦਾ ਐਲਾਨ ਆਉਣ ਵਾਲੇ ਦਿਨਾਂ ‘ਚ ਕੀਤਾ ਜਾਵੇਗਾ। ਸਰਕਾਰ ਨੇ ਵੱਡਾ ਐਕਸ਼ਨ ਲੈਂਦੇ ਹੋਏ ਐੱਨ.ਟੀ.ਏ. ਦੇ ਡੀ.ਜੀ. ਸੁਬੋਧ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਦਾ ਫ਼ੈਸਲਾ ਕੀਤਾ ਸੀ। ਉਨ੍ਹਾਂ ਦੀ ਥਾਂ ਹੁਣ ਰਿਟਾਇਰਡ ਆਈ.ਏ.ਐੱਸ. ਅਧਿਕਾਰੀ ਪ੍ਰਦੀਪ ਸਿੰਘ ਖਰੋਲਾ ਨੂੰ ਕਾਰਜਭਾਰ ਸੰਭਾਲਣਗੇ।