ਪਰਲ ਗਰੁੱਪ ਦੇ ਮਾਲਕ ਅਤੇ 45,000 ਕਰੋੜ ਰੁਪਏ ਦੇ ਘਪਲੇ ਦੇ ਮਾਸਟਰਮਾਈਂਡ ਨਿਰਮਲ ਸਿੰਘ ਭੰਗੂ ਦਾ ਅੱਜ ਚੰਡੀਗੜ੍ਹ ਵਿੱਚ ਅੰਤਿਮ ਸਸਕਾਰ ਹੋਇਆ। ਪਰਿਵਾਰ ਨੇ ਜਨਤਕ ਨੋਟਿਸ ਜਾਰੀ ਕਰਕੇ ਨਿਵੇਸ਼ਕਾਂ ਨੂੰ ਪੈਸੇ ਵਾਪਸ ਕਰਨ ਲਈ ਕਿਹਾ ਹੈ। ਇਹ ਜਨਤਕ ਨੋਟ ਉਨ੍ਹਾਂ ਦੀ ਬੇਟੀ ਬਰਿੰਦਰ ਕੌਰ ਭੰਗੂ ਵੱਲੋਂ ਜਾਰੀ ਕੀਤਾ ਗਿਆ। ਭੰਗੂ ਨੂੰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜਨਵਰੀ 2016 ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਦੋਂ ਤੋਂ ਉਹ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਸੀ। ਐਤਵਾਰ ਰਾਤ ਜਦੋਂ ਉਨ੍ਹਾਂ ਦੀ ਸਿਹਤ ਵਿਗੜ ਗਈ ਤਾਂ ਉਨ੍ਹਾਂ ਨੂੰ ਦਿੱਲੀ ਦੇ ਡੀਡੀਯੂ ਹਸਪਤਾਲ ਲਿਆਂਦਾ ਗਿਆ। ਸ਼ਾਮ 7.50 ਵਜੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।