ਕੇਂਦਰ ਦੀ ਲੋਕਾਂ ਨੂੰ ਵੱਡੀ ਰਾਹਤ: ਪੈਟਰੋਲ-ਡੀਜ਼ਲ ਹੋਇਆ ਸਸਤਾ, ਜਾਣੋ ਨਵੀਆਂ ਕੀਮਤਾਂ
1 min read

ਕੇਂਦਰ ਦੀ ਲੋਕਾਂ ਨੂੰ ਵੱਡੀ ਰਾਹਤ: ਪੈਟਰੋਲ-ਡੀਜ਼ਲ ਹੋਇਆ ਸਸਤਾ, ਜਾਣੋ ਨਵੀਆਂ ਕੀਮਤਾਂ

ਚੰਡੀਗੜ੍ਹ: ਮੋਦੀ ਸਰਕਾਰ ਨੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਦੱਸ ਦੇਈਏ ਕਿ ਦੇਸ਼ ਭਰ ’ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ 2-2 ਰੁਪਏ ਦੀ ਕਟੌਤੀ ਕਰ ਦਿੱਤੀ ਗਈ ਹੈ। ਨਵੀਆਂ ਕੀਮਤਾਂ ਸਵੇਰੇ 6 ਵਜੇ ਤੋਂ ਦੇਸ਼ ਭਰ ’ਚ ਲਾਗੂ ਹੋਣਗੀਆਂ। ਕੇਂਦਰੀ ਮੰਤਰੀ ਹਰਦੀਪ ਪੁਰੀ ਵਲੋਂ ਸੋਸ਼ਲ ਮੀਡੀਆ ’ਤੇ ਪੋਸਟ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਜੂਨ 2010 ਤੱਕ ਸਰਕਾਰ ਪੈਟਰੋਲ ਦੀ ਕੀਮਤ ਤੈਅ ਕਰਦੀ ਸੀ ਅਤੇ ਹਰ 15 ਦਿਨਾਂ ਬਾਅਦ ਇਸ ਨੂੰ ਬਦਲਿਆ ਜਾਂਦਾ ਸੀ। 26 ਜੂਨ 2010 ਤੋਂ ਬਾਅਦ ਸਰਕਾਰ ਨੇ ਪੈਟਰੋਲ ਦੀਆਂ ਕੀਮਤਾਂ ਤੈਅ ਕਰਨ ਦਾ ਕੰਮ ਤੇਲ ਕੰਪਨੀਆਂ ‘ਤੇ ਛੱਡ ਦਿੱਤਾ ਸੀ। ਇਸੇ ਤਰ੍ਹਾਂ ਅਕਤੂਬਰ 2014 ਤੱਕ ਡੀਜ਼ਲ ਦੀ ਕੀਮਤ ਵੀ ਸਰਕਾਰ ਵੱਲੋਂ ਤੈਅ ਕੀਤੀ ਗਈ ਸੀ। 19 ਅਕਤੂਬਰ 2014 ਤੋਂ ਸਰਕਾਰ ਨੇ ਇਹ ਕੰਮ ਵੀ ਤੇਲ ਕੰਪਨੀਆਂ ਨੂੰ ਸੌਂਪ ਦਿੱਤਾ ਸੀ।