ਭਾਜਪਾ ‘ਚ ਸ਼ਾਮਿਲ ਹੋਏ ਪ੍ਰਨੀਤ ਕੌਰ, PM ਮੋਦੀ ਬਾਰੇ ਪੜ੍ਹੋ ਕੀ ਕਿਹਾ?
1 min read

ਭਾਜਪਾ ‘ਚ ਸ਼ਾਮਿਲ ਹੋਏ ਪ੍ਰਨੀਤ ਕੌਰ, PM ਮੋਦੀ ਬਾਰੇ ਪੜ੍ਹੋ ਕੀ ਕਿਹਾ?

ਚੰਡੀਗੜ੍ਹ: ਲੋਕਸਭਾ ਚੋਣਾਂ ਤੋਂ ਪਹਿਲਾਂ ਪੰਜਾਬ ‘ਚ ਸਾਸਿ ਉਲਟਫੇਰ ਵੇਖਣ ਨੂੰ ਮਿਲ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਕਿਹਾ ਕਿ ‘ਮੈਂ ਮੋਦੀ ਜੀ ਦੇ ਕੰਮ ਅਤੇ ਨੀਤੀਆਂ ਨੂੰ ਦੇਖ ਕੇ ਅਤੇ ਵਿਕਸਤ ਭਾਰਤ ਦੇ ਚੱਲ ਰਹੇ ਪ੍ਰੋਗਰਾਮ ਤੋਂ ਪ੍ਰਭਾਵਿਤ ਹੋ ਕੇ ਭਾਜਪਾ ‘ਚ ਸ਼ਾਮਲ ਹੋ ਰਹੀ ਹਾਂ।

ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਇੰਡੀਅਨ ਨੈਸ਼ਨਲ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ। ਉਦੋਂ ਤੋਂ ਹੀ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਉਹ ਜਲਦੀ ਹੀ ਭਾਜਪਾ ‘ਚ ਸ਼ਾਮਲ ਹੋ ਸਕਦੀ ਹੈ।