ਅਬੋਹਰ ਦੇ ਕੋਲ ਇਕ ਸੜਕ ਹਾਦਸਾ ਹੋਣ ਦੀ ਖ਼ਬਰ ਹੈ। ਮਲੋਟ ਰੋਡ ‘ਤੇ ਗੋਵਿੰਦਗਰੜ੍ਹ ਨੇੜੇ ਇਕ PRTC ਦੀ ਬਸ ਦੀ ਟ੍ਰੈਕਟਰ ਟ। ਰਾਲੀ ਨਾਲ ਟੱਕਰ ਹੋ ਗਈ। ਹਾਦਸਾ ਐਨਾ ਜ਼ਬਰਦਸਤ ਸੀ ਕਿ ਬੱਸ ਓਬਰ ਬ੍ਰਿਜ ਦੀ ਰੇਲਿੰਗ ਟੁੱਟ ਕੇ ਹੇਠਾਂ ਡਿੱਗ ਗਈ, ਜਦਕਿ ਟਰੈਕਟਰ ਟਰਾਲੀ ਦੇ 3 ਟੁਕੜੇ ਹੋ ਗਏ। ਘਟਨਾ ਵਿੱਚ ਬੱਸ ਅਤੇ ਟਰੈਕਟਰ ਟਰਾਲੀ ਦੇ ਡਰਾਈਵਰ ਜ਼ਖ਼ਮੀ ਹੋ ਗਏ। ਜਿਨ੍ਹਾਂ ਵਿਚੋਂ 2 ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਮੈਡੀਕਲ ਸੈਂਟਰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਦੇ ਸਮੇਂ ਬੱਸ ‘ਚ ਕਰੀਬ 15 ਯਾਤਰੀ ਬੈਠੇ ਸਨ।
ਜਾਣਕਰੀ ਮੁਤਾਬਕ ਬੱਸ ਚਾਲਕ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 5:15 ਵਜੇ ਉਹ ਅਬੋਹਰ ਤੋਂ ਮਲੋਟ ਵੱਲ ਜਾ ਰਿਹਾ ਸੀ ਜਦੋਂ ਗੋਵਿੰਦਗੜ੍ਹ ਨੇੜੇ ਪਹੁੰਚਿਆ ਤਾਂ ਅਚਾਨਕ ਉਸ ਦੀ ਬੱਸ ਦੀਆਂ ਲਾਈਟਾਂ ਬੰਦ ਹੋ ਗਈਆਂ ਅਤੇ ਅੱਗੇ ਪੁਲ ਦੀਆਂ ਲਾਈਟਾਂ ਵੀ ਬੰਦ ਹੋਣ ਕਾਰਨ ਉਸ ਨੇ ਟਰੈਕਟਰ ਨੂੰ ਅੱਗੇ ਜਾਂਦੇ ਹੋਏ ਨਹੀਂ ਦੇਖਿਆ। ਗੁਰਪ੍ਰੀਤ ਨੇ ਦੱਸਿਆ ਕਿ ਹਨੇਰਾ ਹੋਣ ਕਾਰਨ ਉਸ ਦੀ ਬੱਸ ਇਕ ਟਰੈਕਟਰ ਟਰਾਲੀ ਨਾਲ ਟਕਰਾ ਗਈ, ਜਿਸ ਕਾਰਨ ਦੋਵੇਂ ਵਾਹਨ ਬੇਕਾਬੂ ਹੋ ਗਏ ਅਤੇ ਬੱਸ ਓਬਰ ਬ੍ਰਿਜ ਦੀ ਰੇਲਿੰਗ ਤੋੜ ਕੇ ਕਰੀਬ 4 ਫੁੱਟ ਦੀ ਉਚਾਈ ਤੋਂ ਡਿੱਗ ਕੇ ਪਲਟ ਗਈ।ਰਾਹਤ ਦੀ ਗੱਲ ਇਹ ਹੈ ਕਿ ਘਟਨਾ ਸਮੇਂ ਬੱਸ ਪੁਲ ‘ਤੇ ਜ਼ਿਆਦਾ ਉਚਾਈ ‘ਤੇ ਨਹੀਂ ਸੀ, ਨਹੀਂ ਤਾਂ ਵੱਡਾ ਜਾਨੀ ਨੁਕਸਾਨ ਹੋ ਸਕਦਾ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।