ਪੰਜਾਬ ਵਿੱਚ ਗਰਮੀ ਨੇ ਆਪਣਾ ਕਹਿਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਗਰਮੀ ਵਿਚਾਲੇ ਮੰਗਲਵਾਰ ਨੂੰ ਪਾਰਾ 43 ਡਿਗਰੀ ਦੇ ਕਰੀਬ ਪਹੁੰਚ ਗਿਆ। ਕੜਾਕੇ ਦੀ ਧੁੱਪ ਕਾਰਨ ਵੱਧ ਤੋਂ ਵੱਧ ਤਾਪਮਾਨ 1.2 ਡਿਗਰੀ ਵੱਧ ਗਿਆ, ਜਿਸ ਕਾਰਨ ਹੁਣ ਇਹ ਆਮ ਨਾਲੋਂ 1.8 ਡਿਗਰੀ ਵੱਧ ਹੈ। ਆਉਣ ਵਾਲੇ ਦੋ ਦਿਨਾਂ ਵਿੱਚ ਗਰਮੀ ਹੋਰ ਵਧ ਸਕਦੀ ਹੈ। ਮੌਸਮ ਵਿਭਾਗ ਨੇ ਹੀਟ ਵੇਵ (ਲੂ) ਅਲਰਟ ਜਾਰੀ ਕੀਤਾ ਹੈ। 16 ਮਈ ਨੂੰ ਪੂਰਾ ਸੂਬਾ ਹੀਟ ਵੇਵ ਦੀ ਲਪੇਟ ਵਿੱਚ ਆ ਸਕਦਾ ਹੈ। ਅਜਿਹੇ ‘ਚ ਖਾਸ ਸਾਵਧਾਨੀ ਵਰਤਣ ਦੀ ਲੋੜ ਹੈ।ਪੰਜਾਬ ਵਿੱਚ 10 ਮਈ ਨੂੰ ਇੱਕ ਵਾਰ ਫਿਰ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਜਿਸ ਤੋਂ ਬਾਅਦ ਬਾਰਿਸ਼ ਦੀ ਵੀ ਸੰਭਾਵਨਾ ਹੈ। ਜਿਸ ਨਾਲ ਲੋਕਾਂ ਨੂੰ ਕੁਝ ਰਾਹਤ ਮਿਲੇਗੀ।ਮੌਸਮ ਵਿਭਾਗ ਨੇ 10 ਮਈ ਨੂੰ ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਲਈ ਵੈਸਟਰਨ ਡਿਸਟਰਬੈਂਸ ਲਈ ਯੈਲੋ ਅਲਰਟ ਜਾਰੀ ਕੀਤਾ ਹੈ।