ਤਿੰਨ ਦਿਨਾਂ ਦੀ ਕੜਾਕੇ ਦੀ ਗਰਮੀ ਤੋਂ ਬਾਅਦ ਪੰਜਾਬ ਵਿੱਚ ਪ੍ਰੀ ਮਾਨਸੂਨ ਸ਼ੁਰੂ ਹੋ ਜਾਵੇਗਾ। ਇਸ ਤੋਂ ਬਾਅਦ 26 ਤਰੀਕ ਤੋਂ ਤਿੰਨ ਦਿਨਾਂ ਤੱਕ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮਾਨਸੂਨ ਦੇ 28 ਜੂਨ ਤੋਂ ਹਿਮਾਚਲ ਵਿੱਚ ਪਹੁੰਚਣ ਦੀ ਭਵਿੱਖਬਾਣੀ ਕੀਤੀ ਗਈ ਹੈ, ਜਿਸ ਕਾਰਨ ਦੋ ਦਿਨ ਪਹਿਲਾਂ ਹੀ ਬਾਰਸ਼ ਸ਼ੁਰੂ ਹੋ ਜਾਵੇਗੀ।ਹਾਲਾਂਕਿ 24 ਤੋਂ 27 ਤਰੀਕ ਤੱਕ ਵੈਸਟਰਨ ਡਿਸਟਰਬੈਂਸ ਕਾਰਨ ਹਰਿਆਣਾ ‘ਚ ਮੌਸਮ ‘ਚ ਬਦਲਾਅ ਦੇਖਿਆ ਜਾ ਸਕਦਾ ਹੈ।ਮੌਸਮ ਵਿਭਾਗ ਨੇ ਪੰਜਾਬ ‘ਚ 26 ਤੋਂ ਲੈਕੇ ਅਗਲੇ ਤਿੰਨ ਦਿਨਾਂ ਤੱਕ ਪ੍ਰੀ-ਮਾਨਸੂਨ ਰਹਿਣ ਦੀ ਭਵਿੱਖਬਾਣੀ ਕੀਤੀ ਹੈ।
ਮੌਸਮ ਵਿਭਾਗ ਨੇ ਸੋਮਵਾਰ ਅਤੇ ਮੰਗਲਵਾਰ ਨੂੰ ਪੰਜਾਬ ‘ਚ ਹੀਟ ਵੇਵ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਤਾਪਮਾਨ ਵਿੱਚ ਦੋ ਤੋਂ ਚਾਰ ਡਿਗਰੀ ਦਾ ਵਾਧਾ ਦਰਜ ਕੀਤਾ ਜਾ ਸਕਦਾ ਹੈ। ਦੂਜੇ ਪਾਸੇ ਸ਼ਨੀਵਾਰ ਨੂੰ ਵੀ ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ 3.1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ।