ਪੰਜਾਬ ਵਿੱਚ ਸੋਮਵਾਰ ਨੂੰ ਮੌਸਮ ਵਿੱਚ ਹਲਕੀ ਤਬਦੀਲੀ ਤੋਂ ਬਾਅਦ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ ਹੈ। ਸੂਬੇ ਦੇ ਵੱਧ ਤੋਂ ਵੱਧ ਔਸਤ ਤਾਪਮਾਨ ਵਿੱਚ 1.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਅੱਜ ਅਤੇ ਅਗਲੇ 3 ਦਿਨਾਂ ਤੱਕ ਮੀਂਹ ਨੂੰ ਲੈ ਕੇ ਅਲਰਟ ਰਹੇਗਾ। ਅੰਦਾਜ਼ਾ ਹੈ ਕਿ ਇਨ੍ਹਾਂ ਚਾਰ ਦਿਨਾਂ ‘ਚ ਚੰਗੀ ਬਾਰਿਸ਼ ਹੋ ਸਕਦੀ ਹੈ।
ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਪੰਜਾਬ ਦੇ 5 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।