ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ ਤੇ ਹੋਵੇਗੀ ਬਾਰਿਸ਼!
1 min read

ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ ਤੇ ਹੋਵੇਗੀ ਬਾਰਿਸ਼!

ਹਿਮਾਚਲ, ਹਰਿਆਣਾ ਅਤੇ ਪੰਜਾਬ ਵਿੱਚ ਮੀਂਹ ਕਾਰਨ ਮੌਸਮ ਵਿੱਚ ਵੱਡੀ ਤਬਦੀਲੀ ਆਈ ਹੈ, ਜਿਸ ਨਾਲ ਲੋਕਾਂ ਨੂੰ ਪੈ ਰਹੀ ਗਰਮੀ ਤੋਂ ਰਾਹਤ ਮਿਲੀ ਹੈ। ਕਈ ਇਲਾਕਿਆਂ ‘ਚ ਭਾਰੀ ਮੀਂਹ ਕਾਰਨ ਤਾਪਮਾਨ ‘ਚ 5-6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ 12 ਮਈ ਨੂੰ ਯੈਲੋ ਅਲਰਟ ਰਹੇਗਾ ਅਤੇ ਗਰਜਾਂ ਦੇ ਨਾਲ-ਨਾਲ ਭਾਰੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।ਪੰਜਾਬ ਦੇ ਬਠਿੰਡਾ, ਜਲੰਧਰ, ਹੁਸ਼ਿਆਰਪੁਰ ਸਮੇਤ ਗੁਆਂਢੀ ਸ਼ਹਿਰਾਂ ਵਿਚ ਬਾਰਿਸ਼ ਨੇ ਮੌਸਮ ਨੂੰ ਸੁਹਾਵਣਾ ਕਰ ਦਿੱਤਾ। ਇਸੇ ਕਾਰਨ ਪੰਜਾਬ ਵਿਚ ਸਾਰਾ ਦਿਨ ਬੱਦਲ ਛਾਏ ਰਹੇ ਅਤੇ ਗਰਮੀ ਤੋਂ ਰਾਹਤ ਰਹੀ।