ਪੰਜਾਬ ਦੇ 11 ਜ਼ਿਲ੍ਹਿਆਂ ‘ਚ ਮੀਂਹ, 9 ‘ਚ ਹੀਟਵੇਵ ਅਲਰਟ
ਮੌਸਮ ਵਿਭਾਗ ਨੇ ਐਤਵਾਰ ਨੂੰ ਪੰਜਾਬ ਦੇ ਕੁਝ ਇਲਾਕਿਆਂ ‘ਚ ਗਰਮੀ ਅਤੇ ਕੁਝ ਇਲਾਕਿਆਂ ‘ਚ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ ਕੀਤਾ ਹੈ। ਜਿੱਥੇ ਸੂਬੇ ਦਾ ਮਾਲਵਾ ਖੇਤਰ ਗਰਮੀ ਨਾਲ ਝੁਲਸ ਰਿਹਾ ਹੈ, ਉੱਥੇ ਹੀ ਮਾਝਾ ਅਤੇ ਦੁਆਬੇ ਵਿੱਚ ਮੀਂਹ ਤੋਂ ਰਾਹਤ ਮਿਲਣ ਦੇ ਆਸਾਰ ਹਨ। ਮੌਸਮ ਵਿਭਾਗ ਮੁਤਾਬਕ ਹੁਣ ਕੁਝ ਦਿਨ ਰਾਹਤ ਭਰੇ ਰਹਿਣ ਵਾਲੇ ਹਨ। ਸੂਬੇ ‘ਚ 4 ਜੂਨ ਤੱਕ ਮਿਸ਼ਰਤ ਪ੍ਰਭਾਵ ਦੇਖਣ ਨੂੰ ਮਿਲੇਗਾ, ਜਦਕਿ 5 ਜੂਨ ਤੋਂ ਸਥਿਤੀ ਆਮ ਵਾਂਗ ਹੁੰਦੀ ਜਾ ਰਹੀ ਹੈ। ਮੌਸਮ ਵਿਭਾਗ ਅਨੁਸਾਰ ਬੀਤੀ ਰਾਤ ਮਾਨਸਾ, ਸੰਗਰੂਰ, ਬਰਨਾਲਾ ਅਤੇ ਬਠਿੰਡਾ ਵਿੱਚ ਮੌਸਮ ਵਿੱਚ ਹਲਕੀ ਤਬਦੀਲੀ ਆਈ। ਪਰ ਅੱਜ ਇਨ੍ਹਾਂ ਇਲਾਕਿਆਂ ਵਿੱਚ ਹੀਟ ਵੇਵ ਅਲਰਟ ਹੈ।
ਇਨ੍ਹਾਂ ਤੋਂ ਇਲਾਵਾ ਮੁਕਤਸਰ, ਫਰੀਦਕੋਟ, ਮੋਗਾ, ਬਠਿੰਡਾ, ਬਰਨਾਲਾ, ਲੁਧਿਆਣਾ ‘ਚ ਵੀ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਫਾਜ਼ਿਲਕਾ, ਫ਼ਿਰੋਜ਼ਪੁਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ ਹੀਟ ਵੇਵ ਦੇ ਨਾਲ ਮੀਂਹ ਅਤੇ ਤੇਜ਼ ਹਵਾਵਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।