ਪੰਜਾਬ ‘ਚ ਗਰਮੀ ਦਾ ਕਹਿਰ: 36 ਡਿਗਰੀ ਨਾਲ ਪਟਿਆਲਾ ਰਿਹਾ ਸਭ ਤੋਂ ਗਰਮ
1 min read

ਪੰਜਾਬ ‘ਚ ਗਰਮੀ ਦਾ ਕਹਿਰ: 36 ਡਿਗਰੀ ਨਾਲ ਪਟਿਆਲਾ ਰਿਹਾ ਸਭ ਤੋਂ ਗਰਮ

ਪੰਜਾਬ ਵਿੱਚ ਗਰਮੀ ਨੇ ਆਪਣਾ ਕਹਿਰ ਦਿਖਾਉਣਾ ਸ਼ੂਰੁ ਕਰ ਦਿੱਤਾ ਹੈ। ਇਸ ਸਮੇਂ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਵਾਧੇ ਦਾ ਸਿਲਸਿਲਾ ਜਾਰੀ ਹੈ।ਪੰਜਾਬ ਵਿੱਚ ਸਭ ਤੋਂ ਵੱਧ 36.1 ਡਿਗਰੀ ਤਾਪਮਾਨ ਪਟਿਆਲਾ ਵਿੱਚ ਦਰਜ ਕੀਤਾ ਗਿਆ। ਪਟਿਆਲਾ ਵਿੱਚ ਪਾਰਾ ਆਮ ਨਾਲੋਂ 4 ਡਿਗਰੀ ਵੱਧ ਰਿਹਾ। ਦੂਜੇ ਪਾਸੇ ਮੌਸਮ ਵਿਭਾਗ ਨੇ ਅਗਲੇ ਛੇ ਦਿਨਾਂ ਤੱਕ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਹੈ, ਜਿਸ ਕਾਰਨ ਤਾਪਮਾਨ ਹੋਰ ਵਧਣ ਦੀ ਸੰਭਾਵਨਾ ਹੈ। ਹਾਲਾਂਕਿ ਪੰਜਾਬ ਦੇ ਘੱਟੋ-ਘੱਟ ਤਾਪਮਾਨ ‘ਚ 0.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਫਿਲਹਾਲ ਇਹ ਆਮ ਦੇ ਕਰੀਬ ਹੈ। ਸਭ ਤੋਂ ਘੱਟ ਤਾਪਮਾਨ ਗੁਰਦਾਸਪੁਰ ਵਿੱਚ 13.5 ਡਿਗਰੀ ਦਰਜ ਕੀਤਾ ਗਿਆ।