ਵੈਸਟਰਨ ਡਿਸਟਰਬੈਂਸ ਕਾਰਨ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਬਾਰਸ਼ ਤੋਂ ਬਾਅਦ ਪੰਜਾਬ ਦੇ ਤਾਪਮਾਨ ‘ਚ ਭਾਰੀ ਗਿਰਾਵਟ ਆਈ ਹੈ। ਵੱਧ ਤੋਂ ਵੱਧ ਤਾਪਮਾਨ ਆਮ ਵਾਂਗ ਪਹੁੰਚ ਗਿਆ ਹੈ। ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 34 ਤੋਂ 40 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ। ਆਉਣ ਵਾਲੇ ਤਿੰਨ ਦਿਨ ਖੁਸ਼ਕ ਰਹਿਣ ਵਾਲੇ ਹਨ, ਜਦੋਂ ਕਿ ਪੰਜਾਬ ਵਿੱਚ 26 ਜੂਨ ਤੋਂ ਪ੍ਰੀ-ਮੌਨਸੂਨ ਸਰਗਰਮ ਹੋਣ ਦੀ ਸੰਭਾਵਨਾ ਹੈ।
ਆਉਣ ਵਾਲੇ 3 ਦਿਨਾਂ ‘ਚ ਤਾਪਮਾਨ ‘ਚ ਮਾਮੂਲੀ ਵਾਧਾ ਹੋਵੇਗਾ। ਪਰ ਗਰਮੀ ਦੀ ਲਹਿਰ ਦੇ ਹਾਲਾਤ ਪੈਦਾ ਨਹੀਂ ਹੋਣਗੇ ਅਤੇ ਤਾਪਮਾਨ ਆਮ ਦੇ ਨੇੜੇ ਰਹੇਗਾ। ਵੈਸਟਰਨ ਡਿਸਟਰਬੈਂਸ ਦਾ ਅਸਰ 26 ਜੂਨ ਤੋਂ ਦੇਖਣ ਨੂੰ ਮਿਲੇਗਾ। ਇਹ ਪ੍ਰੀ-ਮਾਨਸੂਨ ਦੀ ਸ਼ੁਰੂਆਤ ਹੋਵੇਗੀ। ਜ਼ਿਆਦਾਤਰ ਇਲਾਕਿਆਂ ‘ਚ ਮਾਨਸੂਨ ਅਜੇ ਵੀ ਹੌਲੀ-ਹੌਲੀ ਅੱਗੇ ਵਧ ਰਿਹਾ ਹੈ।