ਰਾਹੁਲ ਗਾਂਧੀ ਅੱਜ ਆਉਣਗੇ ਪੰਜਾਬ: ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਣ ਮਗਰੋਂ ਕਰਨਗੇ ਪ੍ਰਚਾਰ
1 min read

ਰਾਹੁਲ ਗਾਂਧੀ ਅੱਜ ਆਉਣਗੇ ਪੰਜਾਬ: ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਣ ਮਗਰੋਂ ਕਰਨਗੇ ਪ੍ਰਚਾਰ

ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ, ਉਹ ਕਰੀਬ 4 ਵਜੇ ਅੰਮ੍ਰਿਤਸਰ ਪਹੁੰਚਣਗੇ। ਦਿੱਲੀ— ਹਰਿਆਣਾ ਸਮੇਤ ਦੇਸ਼ ‘ਚ 6ਵੇਂ ਗੇੜ ਦੀਆਂ ਚੋਣਾਂ ਖਤਮ ਹੋਣ ਤੋਂ ਬਾਅਦ ਹੁਣ ਵੱਡੇ ਨੇਤਾਵਾਂ ਨੇ ਪੰਜਾਬ ਵੱਲ ਰੁਖ ਕਰਨਾ ਸ਼ੁਰੂ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੋ ਦਿਨਾਂ ਯਾਤਰਾ ਬੀਤੇ ਸ਼ੁੱਕਰਵਾਰ ਨੂੰ ਖਤਮ ਹੋ ਰਹੀ ਹੈ। ਜਿਸ ਤੋਂ ਬਾਅਦ ਹੁਣ ਰਾਹੁਲ ਗਾਂਧੀ ਪੰਜਾਬ ਵਿੱਚ ਤਿੰਨ ਰੈਲੀਆਂ ਕਰਨਗੇ।

ਉਮੀਦਵਾਰ ਅਤੇ ਮੌਜੂਦਾ ਸੰਸਦ ਮੈਂਬਰ ਗੁਰਜੀਤ ਔਜਲਾ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਰਾਹੁਲ ਗਾਂਧੀ ਅੰਮ੍ਰਿਤਸਰ ਪਹੁੰਚਣਗੇ। ਮੀਰਾਂਕੋਟ ਵਿੱਚ ਉਨ੍ਹਾਂ ਲਈ ਪੰਡਾਲ ਸਜਾਇਆ ਗਿਆ ਹੈ। ਇੱਥੇ ਕਰੀਬ 20 ਹਜ਼ਾਰ ਲੋਕਾਂ ਦੇ ਬੈਠਣ ਦਾ ਪ੍ਰਬੰਧ ਕੀਤਾ ਗਿਆ ਹੈ। ਵੀਵੀਆਈਪੀ ਮੂਵਮੈਂਟ ਕਾਰਨ ਪੁਲਿਸ ਨੂੰ ਵੀ ਅਲਰਟ ‘ਤੇ ਰੱਖਿਆ ਗਿਆ ਹੈ। 1000 ਤੋਂ ਵੱਧ ਪੁਲਿਸ ਬਲ ਅਤੇ ਨੀਮ ਫੌਜੀ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਉਹ ਰੈਲੀ ਤੋਂ ਪਹਿਲਾਂ ਹਰਿਮੰਦਰ ਸਾਹਿਬ ਵੀ ਪਹੁੰਚ ਰਹੇ ਹਨ। ਉਸ ਨੇ ਖੁਦ ਇਸ ਨੂੰ ਆਪਣੇ ਸ਼ਡਿਊਲ ਵਿੱਚ ਸ਼ਾਮਲ ਕਰਨ ਦੀ ਬੇਨਤੀ ਕੀਤੀ ਹੈ।