ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ਵਿੱਚ ਪਿਛਲੇ ਕਈ ਦਿਨਾਂ ਤੋਂ ਗਰਮੀ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਦੇ ਅਨੁਮਾਨ ਅਨੁਸਾਰ ਅੱਜ ਵੀ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਰਾਹਤ ਦੀ ਗੱਲ ਹੈ ਕਿ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਜਿਸ ਕਾਰਨ 1 ਅਤੇ 2 ਜੂਨ ਨੂੰ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਕਾਰਨ ਤਾਪਮਾਨ ‘ਚ ਵੀ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੇਗੀ।
ਮੌਸਮ ਵਿਭਾਗ ਨੇ ਬੁੱਧਵਾਰ ਨੂੰ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਤੋਂ ਬਾਅਦ ਵੀਰਵਾਰ ਨੂੰ ਆਰੇਂਜ ਅਲਰਟ ਅਤੇ ਸ਼ੁੱਕਰਵਾਰ ਨੂੰ ਯੈਲੋ ਅਲਰਟ ਹੈ। ਵਿਭਾਗ ਵੱਲੋਂ ਇਹ ਅਲਰਟ ਜਾਰੀ ਕੀਤਾ ਗਿਆ ਹੈ ਕਿਉਂਕਿ ਪਿਛਲੇ ਕਈ ਦਿਨਾਂ ਤੋਂ ਤਾਪਮਾਨ 45 ਡਿਗਰੀ ਰਿਹਾ ਹੈ।