1 min read
ਗਰਮੀ ਤੋਂ ਮਿਲੇਗੀ ਰਾਹਤ! ਇਨ੍ਹਾਂ ਥਾਵਾਂ ‘ਤੇ ਪੈ ਸਕਦਾ ਹੈ ਮੀਂਹ!
ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਮਾਨਸੂਨ ਐਕਟਿਵ ਹੋ ਜਾਵੇਗਾ। ਹਿਮਾਚਲ ਪ੍ਰਦੇਸ਼ ਅਤੇ ਪੱਛਮੀ ਮਾਲਵੇ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਰ ਇਹ ਮੀਂਹ ਕੁਝ ਜ਼ਿਲ੍ਹਿਆਂ ਤੱਕ ਹੀ ਸੀਮਤ ਰਹੇਗਾ। ਅਨੁਮਾਨ ਹੈ ਕਿ 12 ਤਰੀਕ ਨੂੰ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ। ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ, ਮਾਨਸਾ, ਬਠਿੰਡਾ, ਮੁਕਤਸਰ, ਫਰੀਦਕੋਟ ਅਤੇ ਫਾਜ਼ਿਲਕਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਮੀਂਹ ਦੀ ਸੰਭਾਵਨਾ ਸਿਰਫ 25 ਤੋਂ 50% ਹੈ। ਜਦੋਂ ਕਿ 12 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।