ਪੰਜਾਬੀਆਂ ਨੂੰ ਮਿਲੀ ਗਰਮੀ ਤੋਂ ਰਾਹਤ, ਕਈ ਥਾਵਾਂ ‘ਤੇ ਪਿਆ ਮੀਂਹ
1 min read

ਪੰਜਾਬੀਆਂ ਨੂੰ ਮਿਲੀ ਗਰਮੀ ਤੋਂ ਰਾਹਤ, ਕਈ ਥਾਵਾਂ ‘ਤੇ ਪਿਆ ਮੀਂਹ

ਪਟਿਆਲਾ, ਮੋਗਾ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਬੁੱਧਵਾਰ ਰਾਤ ਨੂੰ ਹੋਈ ਹਲਕੀ ਬਾਰਿਸ਼ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਜਾਰੀ ਰੈੱਡ ਅਲਰਟ ਨੂੰ ਹੁਣ ਆਰੇਂਜ ਵਿੱਚ ਬਦਲ ਦਿੱਤਾ ਗਿਆ ਹੈ। ਇਸ ਦੇ ਨਾਲ ਹੀ 1 ਜੂਨ ਨੂੰ ਯੈਲੋ ਅਲਰਟ ਅਤੇ 2 ਜੂਨ ਨੂੰ ਆਮ ਦਿਨ ਐਲਾਨਿਆ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਵੀ ਜਤਾਈ ਹੈ।

ਪੰਜਾਬ ਦੇ 17 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਮੋਗਾ, ਕਪੂਰਥਲਾ, ਜਲੰਧਰ, ਬਠਿੰਡਾ, ਬਰਨਾਲਾ, ਲੁਧਿਆਣਾ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਸੰਗਰੂਰ, ਮਾਨਸਾ ਅਤੇ ਪਟਿਆਲਾ ਵਿੱਚ ਅੱਜ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਬਾਕੀ ਸਾਰੇ 6 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।