ਲੁਧਿਆਣਾ ਤੋਂ BJP ਉਮੀਦਵਾਰ ਬਿੱਟੂ ਨੇ ਕਬੂਲੀ ਹਾਰ, ਵੋਟਰਾਂ ਦਾ ਕੀਤਾ ਧੰਨਵਾਦ
1 min read

ਲੁਧਿਆਣਾ ਤੋਂ BJP ਉਮੀਦਵਾਰ ਬਿੱਟੂ ਨੇ ਕਬੂਲੀ ਹਾਰ, ਵੋਟਰਾਂ ਦਾ ਕੀਤਾ ਧੰਨਵਾਦ

ਲੁਧਿਆਣਾ ਤੋਂ ਉਮੀਦਵਾਰ ਰਵਨੀਤ ਬਿੱਟੂ ਨੇ ਭਾਜਪਾ ਦਫ਼ਤਰ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਸਾਰੇ ਵੋਟਰਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਉਨ੍ਹਾਂ ’ਚ ਵਿਸ਼ਵਾਸ ਪ੍ਰਗਟ ਕਰਦੇ ਹੋਏ ਉਨ੍ਹਾਂ ਨੂੰ ਵੋਟ ਪਾਈ। ਬਿੱਟੂ ਨੇ ਲੁਧਿਆਣਾ ਭਾਜਪਾ ਦੀ ਪੂਰੀ ਟੀਮ ਅਤੇ ਵਰਕਰਾਂ ਦਾ ਵੀ ਧੰਨਵਾਦ ਪ੍ਰਗਟ ਕੀਤਾ, ਜਿਨ੍ਹਾਂ ਨੇ ਭਿਆਨਕ ਗਰਮੀ ’ਚ ਚੋਣ ਮੁਹਿੰਮ ਚਲਾਉਣ ਵਿਚ ਉਨ੍ਹਾਂ ਦਾ ਸਹਿਯੋਗ ਦਿੱਤਾ। ਬਿੱਟੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆ ਨਾਥ ਦਾ ਵੀ ਚੋਣ ਮੁਹਿੰਮ ’ਚ ਹਿੱਸਾ ਲੈਣ ਲਈ ਧੰਨਵਾਦ ਕੀਤਾ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੇਂਦਰ ’ਚ ਤੀਜੀ ਵਾਰ ਸਰਕਾਰ ਬਣਾਉਣ ਲਈ ਸ਼ੁੱਭਕਾਮਨਾਵਾਂ ਦਿੱਤੀਆਂ।