1 min read
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਦੂਜੀ ਸੂਚੀ ਜਾਰੀ: ਇਮਾਨ ਸਿੰਘ ਸਣੇ ਇਨ੍ਹਾਂ ਨੂੰ ਮਿਲੀ ਟਿਕਟ
ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਅੰਮ੍ਰਿਤਸਰ ਨੇ ਲੋਕ ਸਭਾ ਚੋਣਾਂ 2024 ਲਈ ਆਪਣੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਦੂਜੀ ਸੂਚੀ ਜਾਰੀ ਕਰਦਿਆਂ ਤਿੰਨ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਸੂਚੀ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਖਡੂਰ ਸਾਹਿਬ ਬੌੜ ਫ਼ਿਰੋਜ਼ਪੁਰ ਦੇ ਉਮੀਦਵਾਰ ਐਲਾਨੇ ਗਏ ਹਨ।
ਜਿਸ ਵਿੱਚ ਅੰਮ੍ਰਿਤਸਰ ਸੀਟ ਤੋਂ ਇਮਾਨ ਸਿੰਘ ਮਾਨ, ਖਡੂਰ ਸਾਹਿਬ ਤੋਂ ਹਰਪਾਲ ਸਿੰਘ ਬਲੇਰ ਅਤੇ ਫਿਰੋਜ਼ਪੁਰ ਸੀਟ ਤੋਂ ਭੁਪਿੰਦਰ ਸਿੰਘ ਭੁੱਲਰ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ ਲੋਕ ਸਭਾ ਚੋਣਾਂ 2024 ਲਈ ਪੰਜਾਬ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਹਰਿਆਣਾ, ਚੰਡੀਗੜ੍ਹ ਅਤੇ ਜੰਮੂ-ਕਸ਼ਮੀਰ ਵਿੱਚ ਵੀ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ।