ਕਾਂਗਰਸ ਨੂੰ ਇਕ ਹੋਰ ਝਟਕਾ! ਸੰਤੋਖ ਚੌਧਰੀ ਦਾ ਪਰਿਵਾਰ ਹੋ ਸਕਦਾ ਹੈ ‘AAP’ ‘ਚ ਸ਼ਾਮਿਲ
ਪੰਜਾਬ ‘ਚ ਕਾਂਗਰਸ ਨੂੰ ਵੱਡਾ ਝਟਕਾ ਲੱਗਣ ਵਾਲਾ ਹੈ। ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸ. ਸੰਤੋਖ ਸਿੰਘ ਚੌਧਰੀ ਦਾ ਪਰਿਵਾਰ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦਾ ਹੈ। ਇਹ ਕਦਮ ਇਸ ਲਈ ਚੁੱਕਿਆ ਜਾ ਰਿਹਾ ਹੈ ਕਿਉਂਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਜਲੰਧਰ ਤੋਂ ਚੋਣ ਲੜਨਾ ਤੈਅ ਮੰਨਿਆ ਜਾ ਰਿਹਾ ਹੈ। ਸੰਸਦ ਮੈਂਬਰ ਸੰਤੋਖ ਦੀ ਜਲੰਧਰ ‘ਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਕੁਝ ਸਮਾਂ ਪਹਿਲਾਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ।
ਜਲੰਧਰ ਪੂਰੇ ਪੰਜਾਬ ਦੀ ਸਭ ਤੋਂ ਦਿਲਚਸਪ ਚੋਣ ਸੀਟ ਬਣ ਗਈ ਹੈ। ਕਿਉਂਕਿ ਸ਼ਹਿਰ ਦੀ ਹਰ ਪਾਰਟੀ ਵਿੱਚ ਵੱਡੇ ਪੱਧਰ ’ਤੇ ਫੇਰਬਦਲ ਹੋ ਰਿਹਾ ਹੈ। ਦੱਸ ਦੇਈਏ ਕਿ ਜਲੰਧਰ ਲੋਕ ਸਭਾ ਸੀਟ ‘ਤੇ ‘ਆਪ’ ਤੋਂ ਟਿਕਟ ਮਿਲਣ ਤੋਂ ਬਾਅਦ ਵੀ ਸੁਸ਼ੀਲ ਕੁਮਾਰ ਰਿੰਕੂ ਭਾਜਪਾ ‘ਚ ਸ਼ਾਮਲ ਹੋ ਗਏ ਸਨ।