ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜਾਰੀ ਹੋਏ ਨਵੇਂ ਹੁਕਮ, ਪੜ੍ਹੋ
1 min read

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜਾਰੀ ਹੋਏ ਨਵੇਂ ਹੁਕਮ, ਪੜ੍ਹੋ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਅਧੀਨ ਆਉਂਦੇ ਹਰੇਕ ਗੁਰਦੁਆਰਾ ਸਾਹਿਬ ਵਿੱਚ ਭਗਵੇਂ ਰੰਗ ਦੇ ਨਿਸ਼ਾਨ ਸਾਹਿਬ ਦੀ ਥਾਂ ਸੁਰਮਈ (ਨੇਵੀ ਬਲੂ) ਜਾਂ ਬਸੰਤੀ (ਪੀਲੇ) ਰੰਗ ਦੇ ਨਿਸ਼ਾਨ ਸਾਹਿਬ ਲਹਿਰਾਏ ਜਾਣਗੇ। ਇਹ ਹੁਕਮ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤੇ ਗਏ ਹਨ। ਹੁਕਮਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਸਾਰੇ ਗੁਰਦੁਆਰਿਆਂ ਨੂੰ ਇਸ ਨੂੰ ਲਾਗੂ ਕਰਨ ਲਈ ਕਿਹਾ ਹੈ।

ਇਹ ਫੈਸਲਾ 15 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ ਦੌਰਾਨ ਲਿਆ ਗਿਆ। ਫੈਸਲੇ ਤੋਂ ਬਾਅਦ ਹੁਣ ਹੁਕਮਾਂ ਨੂੰ ਲਾਗੂ ਕਰਨ ਲਈ ਸਰਕੂਲਰ ਜਾਰੀ ਕਰ ਦਿੱਤਾ ਗਿਆ ਹੈ। ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਨਿਸ਼ਾਨ ਸਾਹਿਬ ਦੇ ਪਹਿਰਾਵੇ ਦੇ ਰੰਗ ਨੂੰ ਲੈ ਕੇ ਪੈਦਾ ਹੋਈ ਦੁਬਿਧਾ ਨੂੰ ਦੂਰ ਕਰਨ ਦਾ ਫੈਸਲਾ ਕੀਤਾ ਗਿਆ।