ਸ਼ਹੀਦ ਸ਼ੁਭਕਰਨ ਦੀ ਭੈਣ ਨੇ ਕੀਤੀ ਸਰਕਾਰੀ ਨੌਕਰੀ join, ਭਰਾ ਨੂੰ ਯਾਦ ਕਰ ਹੋਈ ਭਾਵੁਕ
1 min read

ਸ਼ਹੀਦ ਸ਼ੁਭਕਰਨ ਦੀ ਭੈਣ ਨੇ ਕੀਤੀ ਸਰਕਾਰੀ ਨੌਕਰੀ join, ਭਰਾ ਨੂੰ ਯਾਦ ਕਰ ਹੋਈ ਭਾਵੁਕ

ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਨੂੰ ਲੈ ਕੇ ਹਰਿਆਣਾ ਸਰਹੱਦ ‘ਤੇ ਮਾਰੇ ਗਏ ਕਿਸਾਨ ਸ਼ੁਭਕਰਨ ਸਿੰਘ ਦੀ ਭੈਣ ਗੁਰਪ੍ਰੀਤ ਕੌਰ ਨੇ ਅੱਜ ਨੌਕਰੀ ਜੁਆਇਨ ਕਰ ਲਈ ਹੈ। ਪੰਜਾਬ ਸਰਕਾਰ ਨੇ ਦੋ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਪੁਲੀਸ ਵਿਭਾਗ ਵਿੱਚ ਨਿਯੁਕਤ ਕੀਤਾ ਹੈ। ਜਾਣਕਾਰੀ ਮੁਤਾਬਕ ਉਸ ਦੀਆਂ ਸਾਰੀਆਂ ਮੈਡੀਕਲ ਪ੍ਰਕਿਰਿਆਵਾਂ ਪੂਰੀਆਂ ਹੋ ਚੁੱਕੀਆਂ ਹਨ।

ਸ਼ੁਭਕਰਨ ਸਿੰਘ ਦੀ ਮੌਤ ’ਤੇ ਕਿਸਾਨਾਂ ਵੱਲੋਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਕਿਸਾਨ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਅਤੇ ਉਸ ਦੀ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ। ਪੰਜਾਬ ਸਰਕਾਰ ਨੇ ਇਹ ਦੋਵੇਂ ਵਾਅਦੇ ਹਾਲ ਹੀ ਵਿੱਚ ਪੂਰੇ ਕੀਤੇ ਹਨ। ਗੁਰਪ੍ਰੀਤ ਕੌਰ ਬਠਿੰਡਾ ਪੁਲਿਸ ਲਾਈਨ ਵਿੱਚ ਸਰਕਾਰੀ ਨੌਕਰੀ ਜੁਆਇਨ ਕਰ ਗਈ। ਇਸ ਮੌਕੇ ਗੁਰਪ੍ਰੀਤ ਕੌਰ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਭਾਰੀ ਹਿਰਦੇ ਨਾਲ ਸ਼ੁਭਕਰਨ ਲਈ ਇਨਸਾਫ਼ ਦੀ ਮੰਗ ਕੀਤੀ |