ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕ੍ਰਿਕਟ ਗਰਾਊਂਡ ਵਿੱਚ ਮਨੁੱਖੀ ਪਿੰਜਰ ਮਿਲੇ। ਜਾਣਕਾਰੀ ਅਨੁਸਾਰ ਜਿਵੇਂ ਹੀ ਵਿਦਿਆਰਥੀਆਂ, ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਦੀ ਆਵਾਜਾਈ ਯੂਆਈਟੀ ਵਿਭਾਗ ਵੱਲ ਸ਼ੁਰੂ ਹੋਈ ਤਾਂ ਵਿਭਾਗ ਦੇ ਕ੍ਰਿਕਟ ਗਰਾਊਂਡ ’ਚ ਇੱਕ ਮਨੁੱਖੀ ਪਿੰਜਰ ਦੇਖਿਆ ਗਿਆ। ਇਸ ਦੀ ਜਾਣਕਾਰੀ ਤੁਰੰਤ ਜੀਐਨਡੀਯੂ ਦੇ ਅਧਿਕਾਰੀਆਂ ਨੂੰ ਦਿੱਤੀ ਗਈ।
ਜੀਐਨਡੀਯੂ ਸੁਰੱਖਿਆ ਵਿਭਾਗ ਦੇ ਮੁਲਾਜ਼ਮਾਂ ਨੇ ਮੌਕੇ ’ਤੇ ਪਹੁੰਚ ਕੇ ਦੇਖਿਆ ਕਿ ਆਵਾਰਾ ਕੁੱਤਿਆਂ ਵੱਲੋਂ ਮਨੁੱਖੀ ਪਿੰਜਰ ਨੂੰ ਖਿੱਚ ਕੇ ਲਿਜਾਇਆ ਜਾ ਰਿਹਾ ਸੀ। ਪੁਲਿਸ ਥਾਣਾ ਕੈਂਟ ਨੇ ਇਸ ਮਨੁੱਖੀ ਪਿੰਜਰ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਹੋਇਆਂ ਪੁਲਿਸ ਨੇ ਜੀਐਨਡੀਯੂ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ ਦੇ ਨਾਲ-ਨਾਲ ਸ਼ਮਸ਼ਾਨਘਾਟ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ। । ਇਸ ਦੇ ਨਾਲ ਹੀ ਰਹੱਸਮਈ ਹਾਲਾਤਾਂ ‘ਚ ਲਾਪਤਾ ਹੋਣ ਬਾਰੇ ਵੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।