ਕਾਂਗਰਸ ਦੇ ਸੀਨੀਅਰ ਨੇਤਾ ਸੁਭਾਸ਼ ਚਾਵਲਾ ਅੱਜ ਭਾਜਪਾ ‘ਚ ਸ਼ਾਮਲ ਹੋ ਗਏ ਹਨ।ਇਹ ਕਾਂਗਰਸ ਲਈ ਵੱਡਾ ਝਟਕਾ ਹੈ। ਕਿਉਂਕਿ ਸੁਭਾਸ਼ ਚਾਵਲਾ ਕਾਂਗਰਸ ਤੋਂ ਸੂਬਾ ਪ੍ਰਧਾਨ ਰਹਿ ਚੁੱਕੇ ਹਨ। ਉਹ ਚੰਡੀਗੜ੍ਹ ਨਗਰ ਨਿਗਮ ਵਿੱਚ ਦੋ ਵਾਰ ਮੇਅਰ ਵੀ ਚੁਣੇ ਗਏ ਹਨ। ਉਨ੍ਹਾਂ ਦੀ ਗਿਣਤੀ ਕਾਂਗਰਸ ਦੇ ਬਹੁਤ ਵੱਡੇ ਨੇਤਾਵਾਂ ‘ਚ ਹੁੰਦੀ ਹੈ। ਹੁਣ ਉਨ੍ਹਾਂ ਦੇ ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਭਾਜਪਾ ਨੂੰ ਇਸ ਦਾ ਫਾਇਦਾ ਮਿਲੇਗਾ।
ਜਦੋਂ ਤੋਂ ਪਵਨ ਬਾਂਸਲ ਦੀ ਟਿਕਟ ਰੱਦ ਕਰਕੇ ਮਨੀਸ਼ ਤਿਵਾੜੀ ਨੂੰ ਟਿਕਟ ਦਿੱਤੀ ਗਈ ਹੈ, ਉਦੋਂ ਤੋਂ ਕਈ ਕਾਂਗਰਸੀ ਆਗੂ ਪਾਰਟੀ ਛੱਡ ਚੁੱਕੇ ਹਨ। ਹੁਣ ਤੱਕ 100 ਤੋਂ ਵੱਧ ਆਗੂ ਕਾਂਗਰਸ ਛੱਡ ਚੁੱਕੇ ਹਨ। ਹਾਲਾਂਕਿ ਕਾਂਗਰਸ ਇੰਚਾਰਜ ਰਾਜੀਵ ਸ਼ੁਕਲਾ ਵੱਲੋਂ ਪਵਨ ਬਾਂਸਲ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਗਈ। ਪਰ ਉਹ ਇਸ ਵਿੱਚ ਸਫਲ ਨਹੀਂ ਹੋਇਆ। ਮਨੀਸ਼ ਤਿਵਾੜੀ ਵੱਲੋਂ ਕੱਲ੍ਹ ਕੀਤੀ ਨਾਮਜ਼ਦਗੀ ਵਿੱਚ ਪਵਨ ਬਾਂਸਲ ਵੀ ਗ਼ੈਰਹਾਜ਼ਰ ਰਹੇ। ਪਵਨ ਬਾਂਸਲ ਕਾਰਨ ਹੀ ਕਾਂਗਰਸ ਦਾ ਇਕ ਧੜਾ ਆਪਣੀ ਪਾਰਟੀ ਤੋਂ ਨਾਰਾਜ਼ ਹੈ।