ਪੰਜਾਬ ਦੇ ਸਕੂਲਾਂ ਵਿਚ ਕੱਲ੍ਹ ਤੋਂ ਹੀ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ।ਗਰਮੀ ਦੇ ਪ੍ਰਕੋਪ ਨੂੰ ਦੇਖਦੇ ਹੋਏ ਸਕੂਲਾਂ ਵਿਚ ਛੁੱਟੀਆ ਦਾ ਐਲਾਨ ਕਰ ਦਿੱਤਾ ਗਿਆ ਹੈ। ਪਹਿਲਾਂ ਛੁੱਟੀਆਂ ਪਹਿਲੀ ਜੂਨ ਤੋਂ ਹੋਣੀਆਂ ਸਨ, ਪਰ ਗਰਮੀ ਦਾ ਕਹਿਰ ਦੇਖਦੇ ਹੋਏ ਕੱਲ੍ਹ 21 ਮਈ ਤੋਂ ਹੀ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। 21 ਮਈ ਤੋਂ 30 ਜੂਨ ਤੱਕ ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਰਹਿਣਗੀਆਂ।