‘ਦੇਸ਼ ਦੀ ਸੇਵਾ ਦਾ ਬਹਾਨਾ ਨਾ ਬਣਾਓ…’ ਸੁਪਰੀਮ ਕੋਰਟ ਨੇ ਪਤੰਜਲੀ ਨੂੰ ਲਾਈ ਫਟਕਾਰ
1 min read

‘ਦੇਸ਼ ਦੀ ਸੇਵਾ ਦਾ ਬਹਾਨਾ ਨਾ ਬਣਾਓ…’ ਸੁਪਰੀਮ ਕੋਰਟ ਨੇ ਪਤੰਜਲੀ ਨੂੰ ਲਾਈ ਫਟਕਾਰ

ਪਤੰਜਲੀ ਦੁਆਰਾ ਗੁੰਮਰਾਹਕੁੰਨ ਇਸ਼ਤਿਹਾਰ ਦੇ ਮਾਮਲੇ ਵਿੱਚ, ਯੋਗ ਗੁਰੂ ਰਾਮਦੇਵ ਅਤੇ ਪਤੰਜਲੀ ਆਯੁਰਵੇਦ ਦੇ ਪ੍ਰਬੰਧ ਨਿਰਦੇਸ਼ਕ (ਐਮਡੀ) ਆਚਾਰੀਆ ਬਾਲਕ੍ਰਿਸ਼ਨ ਸੁਪਰੀਮ ਕੋਰਟ ਵਿੱਚ ਪੇਸ਼ ਹੋਏ ਅਤੇ ਆਪਣੇ ਆਚਰਣ ਲਈ ਮੁਆਫੀ ਮੰਗੀ। ਸਿਖਰਲੀ ਅਦਾਲਤ ਉਨ੍ਹਾਂ ਦੀ ਮੁਆਫ਼ੀ ਤੋਂ ਸੰਤੁਸ਼ਟ ਨਹੀਂ ਸੀ ਅਤੇ ਉਨ੍ਹਾਂ ਨੂੰ ਫਟਕਾਰ ਲਗਾਈ ਅਤੇ ਅਦਾਲਤ ਦੇ ਹੁਕਮਾਂ ਨੂੰ ਗੰਭੀਰਤਾ ਨਾਲ ਲੈਣ ਲਈ ਕਿਹਾ। ਸੁਪਰੀਮ ਕੋਰਟ ਨੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ‘ਦੇਸ਼ ਦੀ ਸੇਵਾ ਕਰਨ ਦਾ ਬਹਾਨਾ ਨਾ ਬਣਾਓ। ਚਾਹੇ ਉਹ ਸੁਪਰੀਮ ਕੋਰਟ ਹੋਵੇ ਜਾਂ ਦੇਸ਼ ਦੀ ਕੋਈ ਹੋਰ ਅਦਾਲਤ। ਹੁਕਮ ਦੀ ਪਾਲਣਾ ਕਰਨੀ ਚਾਹੀਦੀ ਹੈ। ਇਸ ਮਾਮਲੇ ਦੀ ਮੁੜ ਸੁਣਵਾਈ 10 ਅਪ੍ਰੈਲ ਨੂੰ ਹੋਵੇਗੀ। ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਅਦਾਲਤ ‘ਚ ਪੇਸ਼ ਹੋਣਾ ਹੋਵੇਗਾ।