ਸੁਪਰੀਮ ਕੋਰਟ ਦਾ ਹਰਿਆਣਾ ਸਰਕਾਰ ਨੂੰ ਝਟਕਾ: ਕਿਸਾਨ ਸ਼ੁਭਕਰਨ ਦੀ ਮੌ.ਤ ਦੀ ਜਾਂਚ ਰੋਕਣ ਤੋਂ ਇਨਕਾਰ
1 min read

ਸੁਪਰੀਮ ਕੋਰਟ ਦਾ ਹਰਿਆਣਾ ਸਰਕਾਰ ਨੂੰ ਝਟਕਾ: ਕਿਸਾਨ ਸ਼ੁਭਕਰਨ ਦੀ ਮੌ.ਤ ਦੀ ਜਾਂਚ ਰੋਕਣ ਤੋਂ ਇਨਕਾਰ

ਕਿਸਾਨ ਅੰਦੋਲਨ 2.0 ਦੌਰਾਨ ਖਨੌਰੀ ਬਾਰਡਰ ‘ਤੇ ਪ੍ਰਦਰਸ਼ਨ ਦੌਰਾਨ ਪੰਜਾਬ ਦੇ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਦਾ ਮਾਮਲਾ ਸੁਪਰੀਮ ਕੋਰਟ ਪਹੁੰਚ ਗਿਆ ਹੈ। ਇਸ ਮਾਮਲੇ ‘ਚ ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਹਰਿਆਣਾ ਸਰਕਾਰ ਨੂੰ ਝਟਕਾ ਦਿੱਤਾ ਹੈ। ਸੁਪਰੀਮ ਕੋਰਟ ਨੇ ਸ਼ੁਭਕਰਨ ਦੀ ਮੌਤ ਦੀ ਹਾਈ ਕੋਰਟ ਦੀ ਨਿਆਂਇਕ ਜਾਂਚ ‘ਤੇ ਰੋਕ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ਸੁਪਰੀਮ ਕੋਰਟ ਨੇ ਕਿਹਾ ਹੈ ਕਿ ਜਾਂਚ ਰਿਪੋਰਟ ਆਉਣ ਦਿਓ, ਰਿਪੋਰਟ ‘ਤੇ ਬਾਅਦ ‘ਚ ਵਿਚਾਰ ਕੀਤਾ ਜਾਵੇਗਾ।ਸੁਪਰੀਮ ਕੋਰਟ ਨੇ ਹਰਿਆਣਾ ਸਰਕਾਰ ਦੇ ਹੁਕਮਾਂ ‘ਤੇ ਰੋਕ ਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਸੁਪਰੀਮ ਕੋਰਟ ਨੇ ਕਿਹਾ ਕਿ ਹਾਈ ਕੋਰਟ ਦੇ ਸੇਵਾਮੁਕਤ ਜੱਜ ਦੀ ਪ੍ਰਧਾਨਗੀ ਹੇਠ ਬਣਾਈ ਗਈ ਕਮੇਟੀ ਵਿੱਚ ਹਰਿਆਣਾ ਅਤੇ ਪੰਜਾਬ ਦੋਵਾਂ ਦੇ ਏਡੀਜੀਪੀ ਰੈਂਕ ਦੇ ਅਧਿਕਾਰੀ ਵੀ ਸ਼ਾਮਲ ਹਨ, ਜਿਸ ਨਾਲ ਕਾਨੂੰਨ ਵਿਵਸਥਾ ਵਿੱਚ ਲੋਕਾਂ ਦਾ ਵਿਸ਼ਵਾਸ ਮਜ਼ਬੂਤ ​​ਹੋਵੇਗਾ।

ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਇਹ ਮਾਮਲਾ ਅਜੇ ਹਾਈ ਕੋਰਟ ਵਿੱਚ ਵਿਚਾਰ ਅਧੀਨ ਹੈ। ਜਿਸ ਦੀ ਸੁਣਵਾਈ 10 ਅਪ੍ਰੈਲ ਨੂੰ ਹੋਣੀ ਹੈ ਅਤੇ ਰਿਪੋਰਟ ਵੀ ਅਦਾਲਤ ਵਿੱਚ ਪੇਸ਼ ਨਹੀਂ ਕੀਤੀ ਗਈ ਹੈ। ਰਿਪੋਰਟ ਆਉਣ ਤੋਂ ਬਾਅਦ ਹੀ ਮਾਮਲਾ ਵਿਚਾਰਿਆ ਜਾ ਸਕਦਾ ਹੈ। ਅਜਿਹੇ ‘ਚ ਸੁਪਰੀਮ ਕੋਰਟ ਨੇ ਮਾਮਲੇ ਦੀ ਸੁਣਵਾਈ 19 ਅਪ੍ਰੈਲ ਨੂੰ ਤੈਅ ਕੀਤੀ ਹੈ।