ਕਿਸਾਨਾਂ ਦੇ ਪ੍ਰਦਰਸ਼ਨ ‘ਤੇ ਭੜਕੇ ਰਿੰਕੂ, ਕਿਹਾ- ਦਲਿਤ ਭਾਈਚਾਰਾ ਕਰੇਗਾ ਕਿਸਾਨਾਂ ਦਾ ਬਾਈਕਾਟ
ਜਲੰਧਰ ਤੋਂ ਭਾਜਪਾ ਵੱਲੋਂ ਲੋਕ ਸਭਾ ਉਮੀਦਵਾਰ ਬਣਾਏ ਗਏ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਵੱਲੋਂ ਸ਼ੇਅਰ ਕੀਤੀ ਗਈ ਵੀਡੀਓ ਚਰਚਾ ਦਾ ਵਿਸ਼ਾ ਬਣ ਗਈ ਹੈ। ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ‘ਚ ਉਹ ਕਿਸਾਨਾਂ ‘ਤੇ ਗੁੱਸੇ ‘ਚ ਨਜ਼ਰ ਆ ਰਹੇ ਹਨ। ਵੀਡੀਓ ‘ਚ ਰਿੰਕੂ ਕਹਿ ਰਿਹਾ ਹੈ ਕਿ ਮੈਂ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਨੂੰ ਸ਼ਰਧਾਂਜਲੀ ਦੇਣ ਆਇਆ ਸੀ। ਇਸ ਦੌਰਾਨ ਕਿਸਾਨਾਂ ਵੱਲੋਂ ਮੁਰਦਾਬਾਦ ਦੇ ਨਾਅਰੇ ਲਾਏ ਗਏ। ਇਹ ਮੇਰਾ ਨਹੀਂ ਬਲਕਿ ਬਾਬਾ ਸਾਹਿਬ ਅਤੇ ਦਲਿਤ ਭਾਈਚਾਰੇ ਦਾ ਅਪਮਾਨ ਹੈ।
ਤੁਹਾਨੂੰ ਦੱਸ ਦੇਈਏ ਕਿ ਉਪਰੋਕਤ ਵੀਡੀਓ ਸੁਸ਼ੀਲ ਕੁਮਾਰ ਰਿੰਕੂ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ ਸ਼ੇਅਰ ਕੀਤੀ ਹੈ। ਜਿਸ ਵਿੱਚ ਰਿੰਕੂ ਨੇ ਕਿਹਾ- ਜਿਸ ਤਰ੍ਹਾਂ ਇਹ ਲੋਕ (ਕਿਸਾਨ) ਅੱਜ ਮੈਨੂੰ ਬਾਬਾ ਸਾਹਿਬ ਨੂੰ ਮੱਥਾ ਟੇਕਣ ਤੋਂ ਰੋਕ ਰਹੇ ਹਨ। ਮੱਥਾ ਟੇਕਦੇ ਹੋਏ ਮੁਰਦਾਬਾਦ ਦੇ ਨਾਅਰੇ ਲਗਾ ਰਹੇ ਹਨ। ਇਹ ਸਿਰਫ਼ ਮੇਰਾ ਹੀ ਨਹੀਂ ਸਗੋਂ ਸਮੁੱਚੇ ਦਲਿਤ ਭਾਈਚਾਰੇ ਦਾ ਅਪਮਾਨ ਹੈ। ਰਿੰਕੂ ਨੇ ਕਿਹਾ- ਮੈਂ ਕਿਤੇ ਸਿਆਸੀ ਰੈਲੀ ਕਰਦਾ ਹਾਂ, ਤੁਸੀਂ ਆ ਕੇ ਵਿਰੋਧ ਕਰੋ, ਮੈਨੂੰ ਕੋਈ ਪਰਵਾਹ ਨਹੀਂ, ਨਾ ਹੀ ਮੈਨੂੰ ਕਿਸੇ ਗੱਲ ਦਾ ਡਰ ਹੈ। ਪਰ ਇੱਥੇ ਇਸ ਤਰ੍ਹਾਂ ਦਾ ਵਿਰੋਧ ਕਰਨਾ ਗਲਤ ਹੈ।