ਰਿੰਕੂ-ਅੰਗੁਰਾਲ ਦੀ ਸੁਰੱਖਿਆ ਨੂੰ ਲੈ ਕੇ ਆਈ ਵੱਡੀ ਖ਼ਬਰ
ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ MP ਸੁਸ਼ੀਲ ਰਿੰਕੂ ਅਤੇ ਜਲੰਧਰ ਪੱਛਮੀ ਤੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦੀ ਸੁਰੱਖਿਆ ਘੱਟ ਕਰਨ ਦੇ ਹੁਕਮ ਦਿੱਤੇ ਗਏ ਹਨ। ਰਿੰਕੂ ਦੀ ਸੁਰੱਖਿਆ ਲਈ ਤਾਇਨਾਤ ਪੰਜਾਬ ਪੁਲਿਸ ਦੇ ਕਮਾਂਡੋਜ਼ ਨੂੰ ਵਾਪਸ ਬੁਲਾ ਲਿਆ ਗਿਆ ਹੈ। ਇਸ ਤੋਂ ਇਲਾਵਾ ਇਕ ਪਾਇਲਟ ਜੀਪ ਨੂੰ ਵੀ ਸੁਰੱਖਿਆ ਤੋਂ ਹਟਾ ਦਿੱਤਾ ਗਿਆ ਹੈ। ਹਾਲਾਂਕਿ ਸਾਬਕਾ ਵਿਧਾਇਕ ਅੰਗੁਰਾਲ ਦੀ ਸੁਰੱਖਿਆ ‘ਚ ਅਜੇ ਤੱਕ ਕੋਈ ਕਮੀ ਨਹੀਂ ਆਈ ਹੈ।
ਇਸ ਤੋਂ ਪਹਿਲਾਂ ਰਿੰਕੂ ਦੀ ਸੁਰੱਖਿਆ ਲਈ ਚਾਰ ਪੁਲਿਸ ਮੁਲਾਜ਼ਮ ਅਤੇ 4 ਵਿਸ਼ੇਸ਼ ਸਿਖਲਾਈ ਪ੍ਰਾਪਤ ਕਮਾਂਡੋ ਮੌਜੂਦ ਸਨ। ਪਰ ਸਰਕਾਰ ਨੇ 4 ਕਮਾਂਡੋ ਵਾਪਸ ਬੁਲਾ ਲਏ ਹਨ। 2 ਦੀ ਰਵਾਨਗੀ ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਹੋਈ। ਜਦਕਿ ਦੋ ਦੀ ਰਵਾਨਗੀ ਅੱਜ ਜਾਂ ਸੋਮਵਾਰ ਤੱਕ ਹੋਵੇਗੀ। ਜਲਦੀ ਹੀ ਅੰਗੁਰਾਲ ਦੀ ਸੁਰੱਖਿਆ ਵੀ ਘਟਾਈ ਜਾਵੇਗੀ। ਸੁਸ਼ੀਲ ਰਿੰਕੂ ਅਤੇ ਅੰਗੁਰਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਉਕਤ ਮੀਟਿੰਗ ਵਿੱਚ ਮੁੱਖ ਤੌਰ ‘ਤੇ ਉਨ੍ਹਾਂ ਦੀ ਘਟੀ ਸੁਰੱਖਿਆ ਬਾਰੇ ਚਰਚਾ ਕੀਤੀ ਗਈ। ਰਿੰਕੂ ਨੇ ਪੰਜਾਬ ‘ਚ ਵਿਕ ਰਹੇ ਨਸ਼ਿਆਂ ਦਾ ਮੁੱਦਾ ਗ੍ਰਹਿ ਮੰਤਰੀ ਸ਼ਾਹ ਕੋਲ ਵੀ ਉਠਾਇਆ ਸੀ।