ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੇ ਪੈਰਿਸ ਓਲੰਪਿਕ ‘ਚ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਕੁਸ਼ਤੀ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਇਕ ਪੋਸਟ ‘ਤੇ ਲਿਖਿਆ, ਮੈਂ ਹਮੇਸ਼ਾ ਤੁਹਾਡੀ ਰਿਣੀ ਰਹਾਂਗੀ , ਮੁਆਫ ਕਰਨਾ। ਵਿਨੇਸ਼ ਨੇ ਆਪਣੀ ਸੇਵਾਮੁਕਤੀ ਦਾ ਐਲਾਨ ਕਰਨ ਤੋਂ ਪਹਿਲਾਂ ਬੁੱਧਵਾਰ ਰਾਤ ਨੂੰ ਆਪਣੀ ਅਯੋਗਤਾ ਵਿਰੁੱਧ ਅਪੀਲ ਦਾਇਰ ਕੀਤੀ ਹੈ।
ਉਨ੍ਹਾਂ ਕੋਰਟ ਆਫ ਆਰਬਿਟਰੇਸ਼ਨ ਫਾਰ ਸਪੋਰਟਸ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਸਾਂਝੇ ਤੌਰ ‘ਤੇ ਚਾਂਦੀ ਦਾ ਤਮਗਾ ਦਿੱਤਾ ਜਾਵੇ। ਵਿਨੇਸ਼ ਨੇ ਪਹਿਲਾਂ ਫਾਈਨਲ ਖੇਡਣ ਦੀ ਮੰਗ ਵੀ ਕੀਤੀ ਸੀ। ਫਿਰ ਉਨ੍ਹਾਂ ਨੇ ਆਪਣੀ ਅਪੀਲ ਬਦਲ ਦਿੱਤੀ ਅਤੇ ਹੁਣ ਸਾਂਝੇ ਤੌਰ ‘ਤੇ ਚਾਂਦੀ ਦੇਣ ਦੀ ਮੰਗ ਕੀਤੀ। 7 ਅਗਸਤ ਨੂੰ ਵਿਨੇਸ਼ ਦਾ ਵਜ਼ਨ 50 ਕਿਲੋਗ੍ਰਾਮ ਦੀ ਨਿਰਧਾਰਤ ਸ਼੍ਰੇਣੀ ਤੋਂ 100 ਗ੍ਰਾਮ ਵੱਧ ਨਿਕਲਿਆ। ਇਸ ਤੋਂ ਬਾਅਦ ਓਲੰਪਿਕ ਸੰਘ ਨੇ ਉਸ ਨੂੰ ਫ੍ਰੀਸਟਾਈਲ ਮਹਿਲਾ ਕੁਸ਼ਤੀ ਲਈ ਅਯੋਗ ਕਰਾਰ ਦਿੱਤਾ।