ਅਕਾਲੀ ਦਲ ਨੇ ਖਡੂਰ ਸਾਹਿਬ ਸੀਟ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਇੱਥੋਂ ਪਾਰਟੀ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਵਿਰਸਾ ਸਿੰਘ ਵਲਟੋਹਾ ਖਡੂਰ ਸਾਹਿਬ ਤੋਂ ਵਿਧਾਇਕ ਵੀ ਰਹਿ ਚੁੱਕੇ ਹਨ। ਪਹਿਲਾਂ ਚਰਚਾ ਸੀ ਕਿ ਇੱਥੋਂ ਬਿਕਰਮ ਸਿੰਘ ਮਜੀਠੀਆ ਉਮੀਦਵਾਰ ਹੋ ਸਕਦੇ ਹਨ। ਖਡੂਰ ਸਾਹਿਬ ਇੱਕ ਪੰਥਕ ਸੀਟ ਹੈ। ਵਿਰਸਾ ਸਿੰਘ ਵਲਟੋਹਾ ਦਾ ਨਾਂ ਪੰਥਕ ਆਗੂਆਂ ਵਿੱਚ ਆਉਂਦਾ ਹੈ। ਵਲਟੋਹਾ ਪੰਜਾਬ ਸਰਕਾਰ ਵਿੱਚ ਵੀ ਸੀ.ਪੀ.ਐਸ. ਰਹਿ ਚੁੱਕੇ ਹਨ।
ਖਡੂਰ ਸਾਹਿਬ ਤੋਂ ਆਸਾਮ ਦੀ ਜੇਲ੍ਹ ਵਿੱਚ ਬੰਦ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੇ ਚੋਣ ਲੜਨ ਦਾ ਐਲਾਨ ਕੀਤਾ ਹੈ। ਫਿਰ ਚਰਚਾ ਸੀ ਕਿ ਅਕਾਲੀ ਦਲ ਅੰਮ੍ਰਿਤਪਾਲ ਦੀ ਹਮਾਇਤ ਕਰ ਸਕਦਾ ਹੈ। ਹਾਲਾਂਕਿ ਅਕਾਲੀ ਦਲ ਹੁਣ ਇੱਥੇ ਇਕੱਲਿਆਂ ਹੀ ਚੋਣ ਲੜੇਗਾ।