ਭਾਰਤੀ ਮੌਸਮ ਵਿਭਾਗ (IMD) ਨੇ 5 ਅਪ੍ਰੈਲ ਤੱਕ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਰਗੇ ਕਈ ਰਾਜਾਂ ਵਿੱਚ ਮੀਂਹ ਅਤੇ ਗਰਜ ਨਾਲ ਮੀਂਹ ਪੈਣ ਦੀ ਭਵਿੱਖਬਾਣੀ (weather) ਕੀਤੀ ਹੈ। ਮੌਸਮ ਵਿਭਾਗ ਨੇ 3 ਤੋਂ 6 ਅਪ੍ਰੈਲ ਦੌਰਾਨ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ, ਬਾਲਟਿਸਤਾਨ, ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਵੱਖ-ਵੱਖ ਥਾਵਾਂ ‘ਤੇ ਮੀਂਹ ਜਾਂ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਹੈ।
ਇਸ ਤੋਂ ਇਲਾਵਾ ਅਗਲੇ 5 ਦਿਨਾਂ ਤੱਕ ਕਈ ਰਾਜਾਂ ਵਿਚ ਹੀਟ ਵੇਵ ਦੀ ਚਿਤਾਵਨੀ ਜਾਰੀ ਕੀਤੀ ਹੈ। 2 ਤੋਂ 4 ਅਪ੍ਰੈਲ ਦੌਰਾਨ ਮੱਧ ਪ੍ਰਦੇਸ਼, ਵਿਦਰਭ ਅਤੇ ਕਰਨਾਟਕ ਦੇ ਵੱਖ-ਵੱਖ ਇਲਾਕਿਆਂ ‘ਚ ਗਰਮੀ ਦੀ ਸੰਭਾਵਨਾ ਹੈ। ਰਾਇਲਸੀਮਾ ਵਿੱਚ 1 ਤੋਂ 4 ਅਪ੍ਰੈਲ ਅਤੇ ਤੇਲੰਗਾਨਾ ਵਿੱਚ 1 ਅਤੇ 2 ਅਪ੍ਰੈਲ ਨੂੰ ਵੀ ਇਸੇ ਤਰ੍ਹਾਂ ਦੇ ਹਾਲਾਤ ਬਣੇ ਰਹਿ ਸਕਦੇ ਹਨ।