ਚੰਡੀਗੜ੍ਹ: ਪੰਜਾਬ ਵਿਚ ਮੁੜ ਤੋਂ ਮੌਸਮ ਖਰਾਬ ਹੋਣ ਵਾਲਾ ਹੈ। ਕਈ ਇਲਾਕਿਆਂ ‘ਚ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਵੱਲੋਂ ਤਿੰਨ ਦਿਨਾਂ ਦਾ ਅਲਰਟ ਜਾਰੀ ਕੀਤਾ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਪੱਛਮੀ ਗੜਬੜੀ ਕਾਰਨ 28, 29 ਅਤੇ 30 ਮਾਰਚ ਨੂੰ ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਮੌਸਮ ਵਿੱਚ ਬਦਲਾਅ ਹੋਵੇਗਾ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਤੋਂ ਬਾਅਦ ਮੌਸਮ ਮੁੜ ਖੁੱਲ੍ਹੇਗਾ ਅਤੇ ਗਰਮੀ ਵਧੇਗੀ। ਜ਼ਿਕਰਯੋਗ ਹੈ ਕਿ ਹਾੜ੍ਹੀ ਦੀ ਫਸਲ ਪੱਕਣ ਦੇ ਨੇੜੇ ਹੈ, ਇਸ ਲਈ ਮੀਂਹ ਕਾਰਨ ਕਿਸਾਨਾਂ ਨੂੰ ਕਾਫੀ ਨੁਕਸਾਨ ਹੋ ਸਕਦਾ ਹੈ, ਜਿਸ ਬਾਰੇ ਚਿਤਾਵਨੀ ਜਾਰੀ ਕਰ ਦਿੱਤੀ ਗਈ ਹੈ।