ਪੰਜ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ, ਮੌਸਮ ਵਿਭਾਗ ਨੇ ਦਿੱਤੀ ਆਹ ਚੇਤਾਵਨੀ
1 min read

ਪੰਜ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ, ਮੌਸਮ ਵਿਭਾਗ ਨੇ ਦਿੱਤੀ ਆਹ ਚੇਤਾਵਨੀ

ਹਰਿਆਣਾ ਦੇ 9 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦਾ ਅਲਰਟ ਹੈ। ਮੌਸਮ ਵਿਭਾਗ ਨੇ ਯਮੁਨਾਨਗਰ ਅਤੇ ਕਰਨਾਲ ਵਿੱਚ ਭਾਰੀ ਮੀਂਹ ਅਤੇ ਪੰਚਕੂਲਾ, ਅੰਬਾਲਾ, ਕੁਰੂਕਸ਼ੇਤਰ, ਕੈਥਲ, ਸੋਨੀਪਤ, ਪਾਣੀਪਤ ਅਤੇ ਸਿਰਸਾ ਵਿੱਚ ਆਮ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਨ੍ਹਾਂ ‘ਚੋਂ ਅਗਲੇ 3 ਘੰਟਿਆਂ ‘ਚ 5 ਜ਼ਿਲਿਆਂ ‘ਚ ਬਾਰਿਸ਼ ਹੋ ਸਕਦੀ ਹੈ। ਵਿਭਾਗ ਨੇ 3 ਵਜੇ ਤੱਕ ਮੀਂਹ ਦੀ ਚਿਤਾਵਨੀ ਦਿੱਤੀ ਹੈ। ਹੋਰ 13 ਜ਼ਿਲ੍ਹਿਆਂ ਬਾਰੇ ਕੋਈ ਅਲਰਟ ਨਹੀਂ ਹੈ।

ਚੰਡੀਗੜ੍ਹ ਅਤੇ ਪੰਜਾਬ ਵਿੱਚ ਵੀ ਮੌਸਮ ਖ਼ਰਾਬ ਹੈ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ ਅਤੇ ਜਲੰਧਰ ‘ਚ ਭਾਰੀ ਮੀਂਹ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸ.ਏ.ਐਸ.ਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਦੂਜੇ ਪਾਸੇ ਹਿਮਾਚਲ ਪ੍ਰਦੇਸ਼ ਵਿੱਚ 7 ​​ਜੁਲਾਈ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ ਪਰ ਮਾਨਸੂਨ ਕਮਜ਼ੋਰ ਹੋਣ ਕਾਰਨ ਮੀਂਹ ਨਹੀਂ ਪੈ ਰਿਹਾ। ਅੱਜ ਵੀ ਰਾਜਧਾਨੀ ਸ਼ਿਮਲਾ ਸਮੇਤ ਹੋਰ ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।