ਦੇਸ਼ ਦੇ ਕਈ ਹਿੱਸਿਆਂ ‘ਚ ਲੋਕਾਂ ਨੂੰ ਅੱਤ ਦੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ ਇਸ ਸਭ ਦੇ ਵਿਚਕਾਰ IMD ਨੇ ਰਾਹਤ ਦੇਣ ਵਾਲੀ ਜਾਣਕਾਰੀ ਦਿੱਤੀ ਹੈ। ਮੌਸਮ ਵਿਭਾਗ ਨੇ ਪੂਰਬੀ ਅਤੇ ਮੱਧ ਦੇ ਨਾਲ-ਨਾਲ ਪ੍ਰਾਇਦੀਪ ਭਾਰਤ ਵਿੱਚ ਮੀਂਹ ਅਤੇ ਗੜੇਮਾਰੀ ਦੀ ਭਵਿੱਖਬਾਣੀ ਜਾਰੀ ਕੀਤੀ ਹੈ।ਮੌਸਮ ਵਿਗਿਆਨੀਆਂ ਨੇ ਆਪਣੀ ਤਾਜ਼ਾ ਭਵਿੱਖਬਾਣੀ ਵਿੱਚ ਕਿਹਾ ਹੈ ਕਿ ਦੇਸ਼ ਦੇ ਇਨ੍ਹਾਂ ਹਿੱਸਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਗੜੇਮਾਰੀ ਅਤੇ ਮੀਂਹ ਦਾ ਇੱਕ ਨਵਾਂ ਪੜਾਅ ਸ਼ੁਰੂ ਹੋਣ ਦੀ ਸੰਭਾਵਨਾ ਹੈ।
IMD ਦੀ ਭਵਿੱਖਬਾਣੀ ਮੁਤਾਬਕ ਉੱਤਰ-ਪੂਰਬੀ ਭਾਰਤ ‘ਚ ਅਗਲੇ 7 ਦਿਨਾਂ ਤੱਕ ਮੌਸਮ ਦਾ ਪੈਟਰਨ ਬਦਲਿਆ ਰਹਿ ਸਕਦਾ ਹੈ। ਆਮ ਨਾਲੋਂ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਦੇ ਨਾਲ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਹੈ। ਇਹ ਸਿਲਸਿਲਾ ਅਗਲੇ ਸੱਤ ਦਿਨਾਂ ਤੱਕ ਜਾਰੀ ਰਹਿ ਸਕਦਾ ਹੈ।